ਅੰਮਿ੍ਰਤਸਰ 11 ਅਗਸਤ 2021 ਸ਼ਹਿਰ ਵਿਚ ਨਗਰ ਨਿਗਮ ਵਲੋ ਅਤੇ ਸਮਾਰਟ ਸਿਟੀ ਤਹਿਤ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਇੰਨਾਂ ਵਿਕਾਸ ਕਾਰਜਾਂ ਨੂੰ ਮਿਥੇ ਸਮੇ ਦੇ ਅੰਦਰ-ਅੰਦਰ ਪੂਰਾ ਕਰਵਾਇਆ ਜਾਵੇ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਸਥਾਨ ਵਿਖੇ ਸ਼ਹਿਰ ਦੇ ਕੋਸਲਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਸੋਨੀ ਨੇ ਕਿਹਾ ਕਿ ਸਾਰੇ ਕੋਸਲਰ ਆਪੋ ਆਪਣੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਨਿਰੀਖਣ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ।ਉਨਾਂ ਕਿਹਾ ਕਿ ਜੇਕਰ ਕਿਸੇ ਵਿਕਾਸ ਕਾਰਜਾਂ ਵਿਚ ਕੋਈ ਉਣਤਾਈ ਪਾਈ ਜਾਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ। ਸ਼੍ਰੀ ਸੋਨੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿਥੇ ਸਮੇ ਅੰਦਰ ਪੂਰਾ ਕਰਵਾਇਆ ਜਾਵੇ।ਉਨਾਂ ਕਿਹਾ ਕਿ ਜੇਕਰ ਕਿਸੇ ਵਾਰਡ ਵਿਚ ਕੋਈ ਵਿਕਾਸ ਕਾਰਜ ਕਰਨ ਤੋ ਰਹਿ ਗਏ ਹਨ ਤਾਂ ਉਹ ਵੀ ਤੁਰੰਤ ਸ਼ੁਰੂ ਕਰਵਾਏ ਜਾਣ। ਸ਼੍ਰੀ ਸੋਨੀ ਨੇ ਕਿਹਾ ਕਿ ਕਿਸੇ ਵੀ ਵਾਰਡ ਵਿਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀ ਰਹਿਣ ਦਿੱਤਾ ਜਾਵੇਗਾ।ਇਸ ਮੌਕੇ ਕੁਝ ਕੋਸਲਰਾਂ ਵਲੋ ਸ਼੍ਰੀ ਸੋਨੀ ਦੇ ਧਿਆਨ ਵਿਚ ਆਪੋ ਆਪਣੇ ਵਾਰਡਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਜਿਸ ਤੇ ਸ਼੍ਰੀ ਸੋਨੀ ਨੇ ਕਿਹਾ ਕਿ ਕਿਸੇ ਵੀ ਵਾਰਡ ਵਿਚ ਲੋਕਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਚੋਣਾਂ ਦੋਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗੲਂੇ ਸਨ ਉਹ ਹਰ ਹੀਲੇ ਪੂਰੇ ਕੀਤੇ ਜਾਣਗੇ। ਸ਼੍ਰੀ ਸੋਨੀ ਨੇ ਕਿਹਾ ਕਿ 90 ਫੀਸਦੀ ਦੇ ਕਰੀਬ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਕਾਰਜ ਵੀ ਜ਼ਲਦੀ ਮੁਕੰਮਲ ਕੀਤੇ ਜਾਣਗੇ। ਸ੍ਰੀ ਸੋਨੀ ਨੇ ਦਸਿਆ ਕਿ ਸ਼ਹਿਰ ਦੀ ਚਾਰਦੀਵਾਰੀ ਦੇ ਬਾਹਰਵਾਰ ਜਿੰਨੀਆਂ ਵੀ ਬਿਜਲੀ ਦੀਆਂ ਤਾਰਾਂ, ਪਾਣੀ ਦੀਆਂ ਪਾਇਪਾਂ ਆਦਿ ਨੂੰ ਅੰਡਰ ਗਰਾਉਂਡ ਕੀਤਾ ਜਾ ਰਿਹਾ ਹੈ। ਉਨਾਂ ਦਸਿਆ ਕਿ ਇਸ ਕੰਮ ਦੇ ਹੋਣ ਨਾਲ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ।
ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਮੋਤੀ ਭਾਟੀਆ, ਕੌਸਲਰ ਤਾਹਿਰ ਸ਼ਾਹ, ਸ੍ਰੀ ਧਰਮਵੀਰ ਸਰੀਨ, ਸ੍ਰੀ ਰਿੰਕਾ, ਸ੍ਰੀ ਸੰਨੀ ਕੁੰਦਰਾ, ਸ੍ਰ ਪਰਮਜੀਤ ਸਿੰਘ ਚੋਪੜਾ, ਸ੍ਰ ਸਰਬਜੀਤ ਸਿੰਘ ਲਾਟੀ, ਸ੍ਰ ਪ੍ਰਦੀਪ ਸ਼ਰਮਾ, ਸ੍ਰ ਗੁਰਦੇਵ ਸਿੰਘ ਦਾਰਾ, ਸ੍ਰ ਲਖਵਿੰਦਰ ਸਿੰਘ ਲੱਖਾ, ਸ੍ਰ ਬਲਵਿੰਦਰ ਸਿੰਘ, ਸ੍ਰ ਜਸਵਿੰਦਰ ਸਿੰਘ ਸ਼ੇਰਗਿਲ, ਸ੍ਰ ਸਤਨਾਮ ਸਿੰਘ ਸੱਤਾ ਵੀ ਹਾਜਰ ਸਨ।
ਕੈਪਸ਼ਨ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਕੌਸਲਰਾਂ ਨਾਲ ਮੀਟਿੰਗ ਕਰਦੇ ਹੋਏ।

English






