ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

_MLA Madan Lal Baga
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਲੁਧਿਆਣਾ, 04 ਜਨਵਰੀ 2024

ਹਲਕੇ ਦੇ ਵਸਨੀਕਾਂ ਨੂੰ ਸੁਚਾਰੂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 93 ਅਧੀਨ ਨਿਊ ਰਘੂਵੀਰ ਪਾਰਕ ਵਿਖੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ।

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ ‘ਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਜਨਤਾ ਨੇ ਇੱਕ ਵਾਰ ਝਾੜੂ ਦਾ ਬੱਟਨ ਦਬਾ ਕੇ ਉਹਨਾਂ ਨੂੰ ਵਿਧਾਇਕ ਬਣਾਇਆ ਤੇ ਉਹ ਹਰ ਰੋਜ ਵਿਕਾਸ ਦੇ ਅਨੇਕਾਂ ਬਟਨ ਦਬਾ ਕੇ ਜਨਤਾ ਵਲੋਂ ਦਿੱਤੇ ਪਿਆਰ ਦਾ ਮੁੱਲ ਮੋੜ ਰਹੇ ਹਨ।