ਵਿਧਾਇਕ ਬੱਲੂਆਣਾ ਨੇ ਪਿੰਡ ਢਾਣੀ ਸੁੱਚਾ ਸਿੰਘ ਵਿਖੇ ਕੀਤੀ ਜਨ ਸੁਣਵਾਈ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਵਿਧਾਇਕ ਬੱਲੂਆਣਾ ਨੇ ਪਿੰਡ ਢਾਣੀ ਸੁੱਚਾ ਸਿੰਘ ਵਿਖੇ ਕੀਤੀ ਜਨ ਸੁਣਵਾਈ

—-ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਜਲਦੀ ਹੱਲ ਕਰਨ ਦਾ ਦਿਵਾਇਆ ਭਰੋਸਾ

ਫਾਜ਼ਿਲਕਾ 6 ਨਵੰਬਰ:

ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਦੇ ਪਿੰਡ ਢਾਣੀ ਸੁੱਚਾ ਸਿੰਘ ਵਿਖੇ ਜਨ ਸੁਣਵਾਈ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਿਹਤ, ਸਿੱਖਿਆ ਅਤੇ ਵਿਕਾਸ ਆਦਿ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਮੌਕੇ ਸਰਪੰਚ ਸੁਨੀਤਾ ਰਾਣੀ, ਰਾਜ ਕੁਮਾਰ,ਧਰਮਵੀਰ ਗੌਦਾਰਾ, ਸਰਪੰਚ ਗੋਰਵ, ਰੂਬੀ ਕਾਠਪਾਲ, ਰਾਜੇਸ਼ ਭਾਦੂ, ਮਾਸਟਰ ਦੀਵਾਨ ਚੰਦ, ਰਾਜੇਸ਼ ਕੁਮਾਰ, ਕਰਨੈਲ ਸਿੰਘ, ਧਰਮਪਾਲ, ਪਵਨ, ਵਿਸ਼ਾਲ, ਗੁਰਮੇਲ ਸਿੰਘ, ਵਿਜੈ ਕੁਮਾਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।