ਵਿਧਾਇਕ ਰਮਦਾਸ ਨੇ 19 ਆਂਗਨਵਾੜੀ ਵਰਕਰਾ ਤੇ ਹੈਲਪਰਾ ਨੂੰ ਵੰਡੇ ਨਿਯੁਕਤੀ ਪੱਤਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

— ਬਿਨਾਂ ਸਿਫਾਰਸ਼ ਅਤੇ ਪੈਸੇ ਤੋਂ ਮੈਰਿਟ ਦੇ ਅਧਾਰ ਉਤੇ ਹੋਈਆਂ ਨਿਯੁੱਕਤੀਆਂ

ਅੰਮ੍ਰਿਤਸਰ, 15 ਨਵੰਬਰ: 

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ 37 ਹਜ਼ਾਰ ਤੋਂ ਵੱਧ ਬੇਰੁਜਗਾਰ ਨੋਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਰੈਗੂਲਰ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਨੌਜਵਾਨਾਂ ਨੂੰ  ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇਜਿਸ ਨਾਲ ਪੰਜਾਬ ਦੇ ਨੌਜਵਾਨ ਹੁਣ ਵਿਦੇਸ਼ਾਂ ਵੱਲ ਜਾਣ ਨੂੰ ਘੱਟ ਤਰਜੀਹ ਦੇ ਰਹੇ ਹਨ।

ਇਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਨੇ 19 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ। ਸ: ਰਮਦਾਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਸੀਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਇੱਕ-ਇੱਕ ਕਰਕੇ ਹਰ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ ਅਤੇ ਬਿਜਲੀ ਦੇ ਬਿੱਲਾਂ ਦੀ ਬੱਚਤ ਨਾਲ ਲੋਕਾਂ ਦੀ ਆਰਥਿਕਤਾ ਮਜਬੂਤ ਹੋ ਰਹੀ ਹੈ।

ਉਨਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਾਡਾ ਸੂਬਾ ਸਿਹਤਸਿੱਖਿਆ ਅਤੇ ਵਿਕਾਸ ਪੱਖੋਂ ਅੱਵਲ ਨੰਬਰ ਤੇ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨਨਿਰੋਲ ਮੈਰਿਟ ਦੇ ਅਧਾਰ ਤੇ ਚੋਣ ਕੀਤੀ ਗਈ ਹੈਹਰ ਵਰਗ ਸਰਕਾਰ ਦੀ ਕਾਰਗੁਜਾਰੀ ਤੋ ਖੁੱਸ਼ ਹੈ। ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੁੱਭਕਾਮਨਾਵਾ ਦਿੰਦੇ ਹੋਏ ਕਿਹਾ ਕਿ ਹੁਣ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਜੁੱਟ ਜਾਣ। ਇਸ ਮੌਕੇ ਬੀ.ਡੀ.ਓ. ਅਟਾਰੀ ਸ: ਬਿਕਰਮਜੀਤ ਸਿੰਘਜਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰਸੁਪਰਵਾਈਜ਼ਰ ਸ਼ਰਨਜੀਤ ਕੌਰਸ: ਗੁਰਦਿਆਲਾ ਸਿੰਘਨਿਸ਼ਾਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।