ਰੂਪਨਗਰ, 23 ਅਕਤੂਬਰ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਖੇਡ ਅਫਸਰ-ਕਮ-ਨੋਡਲ ਅਫਸਰ ਸ਼੍ਰੀ ਰੁਪੇਸ਼ ਕੁਮਾਰ ਦੀ ਅਗਵਾਈ ਵਿਚ 50 ਰੂਪਨਗਰ ਦੀ ਵੋਟ ਬਣਾਉਣ ਸਬੰਧੀ ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਰੂਪਨਗਰ ਵੱਲੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਸਵੀਪ ਨੋਡਲ ਅਫ਼ਸਰ ਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ 27 ਅਕਤੂਬਰ, 2023 ਤੋਂ 9 ਦਸੰਬਰ, 2023 ਤੱਕ ਵਿਸ਼ੇਸ਼ ਸਰਸਰੀ ਸੁਧਾਈ 2024 ਲਈ ਚੱਲਣ ਵਾਲੀ ਮੁਹਿੰਮ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਗਤੀਵਿਧੀਆਂ ਵੀ 17 ਅਕਤੂਬਰ ਤੋਂ ਸ਼ੁਰੂ ਕਰਕੇ 9 ਦਸੰਬਰ 2023 ਤੱਕ ਚਲਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸਰਸਰੀ ਸੁਧਾਈ 2024 ਮੁਹਿੰਮ ਵਿੱਚ ਨਵੀਂ ਵੋਟ ਬਣਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ ਆਪਣੀ ਅਰਜ਼ੀ ਦਾਖ਼ਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵੋਟ ਨੂੰ ਬਣਾਉਣ ਅਤੇ ਉਸ ਦੀ ਸਹੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਇਸ ਮੌਕੇ ਪ੍ਰਿੰਸੀਪਲ ਕੰਨਿਆ ਸੀਨੀ. ਸੈਕੰ. ਸਕੂਲ ਰੂਪਨਗਰ ਸ਼੍ਰੀਮਤੀ ਸੰਦੀਪ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਹਨ।

English






