ਸਮਾਰਟ ਕੁਨੈਕਟ: ਦੂਜੇ ਪੜਾਅ ਅਧੀਨ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

*ਜ਼ਿਲ੍ਹਾ ਬਰਨਾਲਾ ਵਿਚ 18 ਸਕੂਲਾਂ ਦੇ 1580 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ: ਤੇਜ ਪ੍ਰਤਾਪ ਸਿੰਘ ਫੂਲਕਾ
*ਸਕੂਲਾਂ ਨੂੰ ਈ-ਕੰਟੈਂਟ ਨਾਲ ਜੋੜਨ ਲਈ 37 ਟੈਬਲੇਟਸ ਦੀ ਵੰਡ
ਬਰਨਾਲਾ, 18 ਦਸੰਬਰ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਸੂੁਬੇ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵÄ ਜਮਾਤ ਵਿਚ ਪੜ੍ਹਦੇ ਵਿਦਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਦੂਜੇ ਪੜਾਅ ਨੂੰ ਨੇਪਰੇ ਚੜ੍ਹਿਆ ਗਿਆ।
ਇਸ ਦੌਰਾਨ ਸਦਮ ਮੁਕਾਮ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੂਜੇ ਪੜਾਅ ਤਹਿਤ ਸਮਾਰਟ ਫੋਨ ਵੰਡੇ। ਅੱਜ ਦੂਜੇ ਪੜਾਅ ਵਿਚ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ 18 ਸਕੂਲਾਂ ਦੇ 1580 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।
ਇਸ ਮੌਕੇ ਹੋਏ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਦੇਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦੀ ਸਿੱਖਿਆ ਨੂੰ ਸਮੇਂ ਦੇ ਹਾਣ ਦੇ ਬਣਾÎਉਂਦੇ ਹੋਏ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਈ-ਕੰਟੈਂਟ ਚਲਾਇਆ ਜਾ ਰਿਹਾ ਹੈੇ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ 50 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਅਤੇ ਦੂਜੇ ਪੜਾਅ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 80 ਹਜ਼ਾਰ ਹੋਰ ਵਿਦਿਆਰਥੀਆਂ ਨੂੰ ਅੱਜ ਸਮਾਰਟ ਫੋਨ ਵੰਡੇ ਗਏ ਹਨ। ਇਸ ਦੇ ਨਾਲ ਹੀ ਈ-ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ 22 ਸੀਨੀਅਰ ਸੈਕੰਡਰੀ ਸਕੂਲਾਂ ਵਿਚ 877 ਟੈਬਲੇਟਸ ਵੀ ਦਿੱਤੇ ਗਏ ਹਨ।
ਇਸ ਮੌਕੇ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਿੱਥੇ ਸਮਾਰਟ ਕੁਨੈਕਟ ਸਕੀਮ ਲਈ ਧੰਨਵਾਦ ਕੀਤਾ, ਉਥੇ ਆਖਿਆ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਿਆਰੀ ਬਣਾਉਣ ਤੇ ਵਿਦਿਆਰਥੀਆਂ ਦੇ ਡਿਜੀਟਲ ਸਸ਼ਕਤੀਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ 20 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਕੇ ਜ਼ਿਲ੍ਹੇ ਵਿਚ ਦੂਜੇ ਪੜਾਅ ਤਹਿਤ 18 ਸਕੂਲਾਂ ਦੇ 1580 ਵਿਦਿਆਰਥੀਆਂ ਨੂੰ ਫੋਨ ਵੰਡਣ ਦੀ ਸ਼ੁਰੂਆਤ ਕੀਤੀ।  ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਨੂੰ 37 ਟੈਬਲੇਟਸ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਉਹ ਇਨ੍ਹਾਂ ਸਮਾਰਟ ਫੋਨਾਂ ਰਾਹੀਂ ਆਨਲਾਈਨ ਸਿੱਖਿਆ ਅਤੇ ਈ-ਕੰਟੈਂਟ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ, ਪ੍ਰਿੰਸੀਪਲ ਦਰਸ਼ਨ ਸਿੰਘ ਚੀਮਾ, ਡੀਐਮ (ਸਪੋਰਟਸ) ਸਿਮਰਦੀਪ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ, ਡੀਐਮ ਕੰਪਿਊਟਰ ਮਹਿੰਦਰਪਾਲ, ਕੋਆਰਡੀਨੇਟਰ ਆਈਸੀਟੀ ਕੀਰਤੀ ਦੇਵ, ਨੀਰਜ ਕੁਮਾਰ, ਸਵਰਨ ਸਿੰਘ, ਮਹਿੰਦਰ ਸਿੰਘ, ਹਰਬੰਸ ਸਿੰਘ, ਪਰਮਜੀਤ ਕੌਰ ਤੇ ਮਨਜੀਤ ਕੌਰ ਹਾਜ਼ਰ ਸਨ।