ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਵੱਲੋਂ ਐਨ.ਐਮ.ਐਮ.ਐਸ ਪ੍ਰੀਖਿਆ ‘ਚ ਵੱਡਾ ਮਾਅਰਕਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਕੂਲ ਦੀ ਵਿਦਿਆਰਥਣ ਜਯੋਤੀ ਨੇ ਐਨ.ਐਮ.ਐਮ.ਐਸ ਪ੍ਰੀਖਿਆ ‘ਚ ਸੂਬੇ ਭਰ ਚੋਂ ਪਹਿਲਾ ਸਥਾਨ ਹਾਸਲ ਕੀਤਾ
ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਦੇ ਪਹਿਲੇ 10 ਸਥਾਨਾਂ ‘ਚੋ 4 ‘ਤੇ ਕਰਵਾਇਆ ਆਪਣਾ ਨਾਮ ਦਰਜ਼ : ਪ੍ਰਿੰਸੀਪਲ
-ਸਕੂਲ ਦੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਪਹਿਲਾਂ ਸਥਾਨ ਹਾਸਲ ਕੀਤਾ : ਵਿਦਿਆਰਥਣ ਜਯੋਤੀ
ਪਟਿਆਲਾ, 7 ਜੂਨ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਸਦਕਾ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਕ੍ਰਾਂਤੀਕਾਰੀ ਸੁਧਾਰਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ, ਜਿਸ ਤਹਿਤ ਐਨ.ਐਮ.ਐਮ.ਐਸ. ਪ੍ਰੀਖਿਆ ਦੇ ਆਏ ਨਤੀਜਿਆਂ ‘ਚ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਜਯੋਤੀ ਨੇ ਸੂਬੇ ਭਰ ‘ਚ ਪਹਿਲਾਂ ਸਥਾਨ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਐਨ.ਐਮ.ਐਮ.ਐਸ ਪ੍ਰੀਖਿਆ ਦੇ ਆਏ ਨਤੀਜਿਆਂ ‘ਚ ਜ਼ਿਲ੍ਹੇ ਦੇ ਪਹਿਲੇ ਦੱਸ ਸਥਾਨਾਂ ‘ਚੋ ਚਾਰ ਸਥਾਨ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਦੀਆਂ ਵਿਦਿਆਰਥਣਾਂ ਦੇ ਹਿੱਸੇ ਆਏ ਹਨ।
ਨੈਸ਼ਨਲ ਲੈਵਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਸਕੀਮ (ਐਨ.ਐਮ.ਐਮ.ਐਸ) ‘ਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਤ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨਜ਼ ਦੇ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਹੋਏ ਵਿਕਾਸ ਸਦਕਾ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜੋ ਐਨ.ਐਮ.ਐਮ.ਐਸ ਦੇ ਆਏ ਨਤੀਜਿਆਂ ਤੋਂ ਪਤਾ ਲਗਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਜ਼ਿਲ੍ਹੇ ਦੇ ਪਹਿਲੇ 10 ਸਥਾਨਾਂ ‘ਚ ਆਪਣਾ ਨਾਮ ਦਰਜ਼ ਕਰਵਾਇਆ ਹੈ।
ਉਨ੍ਹਾਂ ਦੱਸਿਆ ਕਿ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਜਯੋਤੀ ਨੇ 180 ਅੰਕਾਂ ਵਿਚੋਂ 144 ਅੰਕ ਹਾਸਲ ਕਰਕੇ ਸੂਬੇ ‘ਚੋ ਪਹਿਲਾਂ ਸਥਾਨ ਹਾਸਲ ਕੀਤਾ ਹੈ, ਜਦਕਿ ਪਾਇਲ ਨੇ ਸੱਤਵਾਂ, ਨਵਦੀਪ ਕੌਰ ਨੇ ਅੱਠਵਾਂ ਤੇ ਕੁਮ ਕੁਮ ਨੇ ਜ਼ਿਲ੍ਹੇ ਭਰ ‘ਚੋਂ ਦਸਵਾਂ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਨਮਾਨ ਸਮਾਰੋਹ ਮੌਕੇ ਵਿਦਿਆਰਥਣ ਜਯੋਤੀ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਆਪਣੇ ਅਧਿਆਪਕਾਂ ਤੇ ਮਾਪਿਆਂ ਨੂੰ ਦਿੰਦੇ ਹੋਏ ਕਿਹਾ ਕਿ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਹੀ ਉਸਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ।
ਇਸ ਮੌਕੇ ਸਕੂਲ ‘ਤੇ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਨੇ ਵਿਦਿਆਰਥਣਾਂ ਦੀ ਮਿਹਨਤ ਦੇ ਨਾਲ ਨਾਲ ਅਧਿਆਪਕਾਵਾਂ ਲੈਕਚਰਾਰ ਹਿਸਾਬ ਪ੍ਰਭਾ ਸਾਗਰ, ਸਾਇੰਸ ਮਿਸਟਰੈਸ ਉੱਜਵਲ ਜਯੋਤੀ ਤੇ ਐਸ.ਐਸ. ਮਿਸਟਰੈਸ ਹਰਜਿੰਦਰ ਕੌਰ ਵੱਲੋਂ ਵਿਦਿਆਰਥਣਾਂ ਨੂੰ ਇਸ ਇਮਤਿਹਾਨ ਲਈ  ਕਰਵਾਈ ਮਿਹਨਤ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਸਨਮਾਨ ਸਮਾਰੋਹ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ, ਮਹਿੰਦਰਵੀਰ ਕੌਰ, ਮਿੰਟੂ ਗੁਪਤਾ ਤੇ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਦੇ ਸੁਨਾਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਕੈਪਸ਼ਨ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਦੇ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਐਨ.ਐਮ.ਐਮ.ਐਸ ਪ੍ਰੀਖਿਆ ‘ਚੋਂ ਸੂਬੇ ਭਰ ‘ਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਵਿਦਿਅਰਥਣ ਜਯੋਤੀ ਨੂੰ ਸਨਮਾਨਤ ਕਰਦੇ ਹੋਏ।
ਕੈਪਸ਼ਨ :  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਦੇ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਐਨ.ਐਮ.ਐਮ.ਐਸ ਪ੍ਰੀਖਿਆ ‘ਚੋਂ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਤ ਕਰਦੇ ਹੋਏ।