ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਚੋਣ ਵਿਭਾਗ ਦੀ ਦਸਤਖ਼ਤ ਮੁਹਿੰਮ ‘ਚ ਭਾਗ ਲਿਆ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 17 ਨਵੰਬਰ:
ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਬਰਨਾਲਾ ਦੇ ਵਿਦਿਆਰਥੀਆਂ ਵੱਲੋਂ ਦਸਤਖਤ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਗਈ । ਇਸ ਮੌਕੇ ਤਹਿਸੀਲਦਾਰ ਚੋਣਾਂ, ਬਰਨਾਲਾ ਹਰਜਿੰਦਰ ਕੌਰ ਵੱਲੋਂ ਦਸਤਖਤ ਮੁਹਿੰਮ ਦੀ ਸੁਰੂਆਤ ਕੀਤੀ ਗਈ । ਬੱਚਿਆਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਵੋਟਰ ਪ੍ਰਣ ਵੀ ਲਿਆ ਗਿਆ। ਵਿਧਾਨ ਸਭਾ ਚੋਣ ਹਲਕਾ 103-ਬਰਨਾਲਾ ਦੇ ਸਵੀਪ ਨੋਡਲ ਅਫਸਰ ਵੱਲੋਂ ਹਾਜ਼ਰ ਬੱਚਿਆਂ ਵਿੱਚੋਂ 18+ ਦੇ 5 ਨੌਜਵਾਨਾਂ ਨੂੰ ਬਤੌਰ ਵੋਟਰ ਰਜਿਸਟਰਡ ਕਰਨ ਸਬੰਧੀ ਕਾਰਵਾਈ ਕੀਤੀ ਗਈ ।
ਤਹਿਸੀਲਦਾਰ ਚੋਣਾਂ ਵੱਲੋਂ ਹਾਜ਼ਰ ਬੱਚਿਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰਨ ਲਈ ਪ੍ਰੇਰਿਤ ਕੀਤੀ ਗਿਆ ਅਤੇ ਆਪਣੇ ਚੌਗਿਰਦੇ/ਪਰਿਵਾਰਕ ਮੈਂਬਰਾਂ ਵਿੱਚ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ।