ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲਾਂ ਵਿੱਚ ਅੱਜ ਬਾਲ ਸਭਾਵਾਂ ਹੋਈਆਂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲਾਂ ਵਿੱਚ ਅੱਜ ਬਾਲ ਸਭਾਵਾਂ ਹੋਈਆਂ
ਐੱਸ ਏ ਐੱਸ ਨਗਰ, 24 ਸਤੰਬਰ:
ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ,ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਾਲ ਸਭਾ ਆਯੋਜਿਤ ਹੋਈਆਂ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਸੁਸ਼ੀਲ ਨਾਥ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਜੋ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਤੀਵਿਧੀਆਂ ਦਾ ਹਫ਼ਤਾ ਮਨਾਇਆ ਜਾ ਰਿਹਾ ਹੈ,ਉਸੇ ਕੜੀ ਤਹਿਤ ਅੱਜ ਸਕੂਲਾਂ ਵਿੱਚ ਬਾਲ ਸਭਾ ਵਿੱਚ ਭਗਤ ਸਿੰਘ ਨੂੰ ਸਮਰਪਿਤ ਪੋਸਟਰ ਮੇਕਿੰਗ,ਲੇਖ, ਸਲੋਗਨ, ਪੇਂਟਿੰਗਜ਼ ਕਵਿਤਾ,ਗੀਤ, ਭਾਸ਼ਣ ਅਤੇ ਕੋਰੀਓਗਰਾਫੀ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਹੋਰ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਡਾ.ਕੰਚਨ ਸ਼ਰਮਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰੋਗਰਾਮ ਅਨੁਸਾਰ ਅੱਜ ਸਮੂਹ ਸਕੂਲਾਂ ਵਿੱਚ ਪ੍ਰੋਗਰਾਮ ਰੱਖੇ ਗਏ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਸੁਰਜੀਤ ਕੌਰ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਵਿੱਚ ਵੀ ਅੱਜ ਬਾਲ ਸਭਾਵਾਂ ਹੋਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਭਗਤ ਸਿੰਘ ਨੂੰ ਸਮਰਪਿਤ ਗਤੀਵਿਧੀਆਂ ਕੀਤੀਆਂ। ਸਸਸਸ ਕੁਰਾਲੀ ਵਿਖੇ ਬੱਚਿਆਂ ਦੁਆਰਾ ਅਧਿਆਪਕਾਂ ਦੇ ਸਹਿਯੋਗ ਨਾਲ ਭਗਤ ਸਿੰਘ ਨਾਲ਼ ਜੁੜੀਆਂ ਘਟਨਾਵਾਂ ਦੀਆਂ ਕਵਿਤਾਵਾਂ,ਗੀਤ,ਭਾਸ਼ਣ ਅਤੇ ਰੋਲ ਪਲੇਅ ਦਾ ਆਯੋਜਨ ਕੀਤਾ ਗਿਆ।
ਪ੍ਰਿੰਸੀਪਲ ਚਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਪਹੁੰਚੇ ਵਿਦਿਆਰਥੀਆਂ ਦੇ ਇਸ ਪ੍ਰੋਗਰਾਮ ਵਿੱਚ ਬਹਾਦਰ ਸਿੰਘ ਯੂਕੇ, ਸਕੂਲ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ,ਲੱਕੀ ਕਲਸੀ ਅਤੇ ਪਰਮਿੰਦਰ ਸਿੰਘ (ਦੋਵੇਂ ਰੋਟਰੀ ਕਲੱਬ) ਅਤੇ ਕੁਰਾਲੀ ਦੇ ਵੱਖ ਵੱਖ ਐੱਮਸੀ ਵਿੱਚ ਕੁਸ਼ਵੀਰ ਸਿੰਘ,ਡਾ.ਅਸ਼ਵਨੀ,ਨੰਦੀਪਾਲ,ਭਾਰਤ ਭੂਸ਼ਨ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ ਅਤੇ ਬੱਚਿਆਂ ਦੇ ਪ੍ਰੋਗਰਾਮ ਨੂੰ ਦੇਖਕੇ ਉਹਨਾਂ ਦੀ ਸਰਾਹਨਾ ਕੀਤੀ। ਸਮੂਹ ਪਤਵੰਤਿਆਂ ਨੂੰ ਬੂਟੇ ਦੇ ਕੇ ਸਕੂਲ ਮੁਖੀ ਦੁਆਰਾ ਸਨਮਾਨਿਤ ਕੀਤਾ ਗਿਆ।ਸਮਸਸਸ ਫੇਸ 3ਬੀ1 ਮੋਹਾਲੀ ਦੇ ਪ੍ਰਿੰਸੀਪਲ ਸਲਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਵੀ ਇਸ ਤਰ੍ਹਾਂ ਦਾ ਪ੍ਰੋਗਰਾਮ ਰੱਖਿਆ ਜਿੱਥੇ ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਦਿੱਤੀ ਤੇ ਮਾਪਿਆਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਮੋਹਾਲੀ ਦੇਵ ਕਰਨ ਸਿੰਘ ਨੇ ਦੱਸਿਆ ਕਿ ਅੱਜ ਸਕੂਲੀ ਬੱਚਿਆਂ ਦੇ ਇਨ੍ਹਾਂ ਪ੍ਰੋਗਰਾਮਾਂ ਦੀਆਂ ਫੋਟੋਆਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਆਪੋ-ਆਪਣੇ ਸਕੂਲਾਂ ਦੇ ਸੋਸ਼ਲ ਮੀਡੀਆ ਨੈੱਟਵਰਕ ਤੇ ਪਾਈਆਂ ਗਈਆਂ ਜਿੱਥੇ ਲੋਕਾਂ ਨੇ ਇਨ੍ਹਾਂ ਗਤੀਵਿਧੀਆਂ ਨੂੰ ਦੇਖ ਕੇ ਵਿਦਿਆਰਥੀਆਂ ਦੇ ਕੰਮ ਦੀ ਸ਼ਲਾਘਾ ਕੀਤੀ।