“ਸਾਡਾ ਪਿੰਡ ਸਾਡੀ ਜ਼ਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ ” ਨਾਅਰੇ ਤਹਿਤ ਵਿਸ਼ੇਸ ਟੀਮਾਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਸਕਾਊਟਸ/ਗਾਈਡਜ਼ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
ਤਰਨ ਤਾਰਨ, 22 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ ਨੰੁ ਅੱਗ ਲਗਾਉਣ ਦੇ ਰੁਝਾਨ ਤੋਂ ਰੋਕਣ ਲਈ “ਸਾਡਾ ਪਿੰਡ ਸਾਡੀ ਜ਼ਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ ” ਨਾਅਰੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਵਿਸ਼ੇਸ ਟੀਮਾਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਿਸ਼ੇਸ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕ ਕੀਤਾ ਜਾਵੇਗਾ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਇਹਨਾਂ ਟੀਮਾਂ ਨੂੰ ਵੱਖ-ਵੱਖ ਪਿੰਡਾਂ ਲਈ ਰਵਾਨਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਦੇ 20 ਪਿੰਡਾਂ, ਜਿੰਨ੍ਹਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਹਨ, ਉਹਨਾਂ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਸਕਾਊਟਾਂ/ਗਾਈਡਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਕੁਲਜੀਤ ਸਿੰਘ ਸੈਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਹਨਾਂ ਸਕਾਊਟਾਂ/ਗਾਈਡਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਆਪਣੀਆਂ ਟੀਮਾਂ ਦਾ ਤਾਲਮੇਲ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਪਿਛਲੇ ਸਾਲਾਂ ਦੌਰਾਨ ਵੱਧ ਅੱਗ ਲਗਾਉਣ ਵਾਲੇ 20-25 ਪਿੰਡਾਂ ਵਿੱਚ ਮੁੱਖ ਤੌਰ ‘ਤੇ ਇਹ ਮੁਹਿੰਮ ਚਲਾਈ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਜਨਰਲ (ਅੰਡਰ ਟਰੇਨਿਗ) ਸ਼੍ਰੀ ਅਮਨਪ੍ਰੀਤ ਸਿੰਘ ਨੂੰ ਇਸ ਜਾਗਰੂਕਤਾ ਮੁਹਿੰਮ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਵੱਖ-ਵੱਖ ਪਿੰਡਾਂ ਵਿੱਚ ਜਾਣ ਲਈ ਸ਼ਡਿਊਲ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਕੁਲਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।