ਸਿਹਤ ਵਿਭਾਗ ਮੋਗਾ ਨੇ ਅੱਜ 626 ਕਰੋਨਾ ਸੈਂਪਲ ਇਕੱਤਰ ਕੀਤੇ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਿਵਲ ਸਰਜਨ ਨੇ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ, ਸੈਨੇਟਾਈਜ਼ੇਸ਼ਨ ਅਤੇ ਬੇਲੋੜੀ ਮੂਵਮੈਂਟ ਬੰਦ ਰੱਖਣ ਦੀ ਕੀਤੀ ਅਪੀਲ
ਕਰੋਨਾ ਵੈਕਸੀਨੇਸ਼ਨ ਪੂਰੀ ਤਰ੍ਹਾਂ ਸੁਰੱਖਿਅਤ, ਅਫ਼ਵਾਹਾਂ ਤੋਂ ਬਚਣ ਦੀ ਲੋੜ-ਸਿਵਲ ਸਰਜਨ ਮੋਗਾ
ਮੋਗਾ, 27 ਅਪ੍ਰੈਲ:
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਕਰੋਨਾ ਦੇ ਅੱਜ 626 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਿੱਚ 1215 ਕਰੋਨਾ ਦੇ ਐਕਟਿਵ ਮਰੀਜ਼ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ 1 ਲੱਖ 12 ਹਜ਼ਾਰ 100 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 88 ਹਜ਼ਾਰ 479 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 759 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ ਕੁੱਲ 3795 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ ਅਤੇ 119 ਮਰੀਜ਼ਾਂ ਦੀ ਕਰੋਨਾ ਨਾਲ ਮੌਤ ਵੀ ਹੋ ਚੁੱਕੀ ਹੈ।
ਸਿਵਲ ਸਰਜਨ ਨੇ ਮੋਗਾ ਵਾਸੀਆਂ ਨੂੰ ਦੱਸਿਆ ਕਿ ਕਰੋਨਾ ਨੇ ਇੱਕ ਵਾਰ ਫਿਰ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਜਿਹੇ ਹਾਲਾਤਾਂ ਵਿੱਚ ਸਾਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਵਰਤੀਆਂ ਜਾਣ ਵਾਲੀਆਂ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਸਮਾਜਿਕ ਦੂਰੀ ਰੱਖਣੀ, ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ, ਸੈਨੇਟਾਈਜ਼ਰ ਦੀ ਵਰਤੋਂ ਕਰਨੀ ਅਤੇ ਬੇਲੋੜੀ ਮੂਵਮੈਂਟ ਨੂੰ ਬੰਦ ਕਰਨਾ ਨੂੰ ਪੱਕੇ ਤੌਰ ਤੇ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਹੁਣ ਕਰੋਨਾ ਵੈਕਸੀਨੇਸ਼ਨ ਪ੍ਰਤੀ ਲੋਕ ਆਪ ਹੀ ਅੱਗੇ ਆ ਰਹੇ ਹਨ ਅਤੇ ਲੋਕਾਂ ਦਾ ਇਸ ਤੋਂ ਬੇਮਤਲਬ ਦਾ ਪੈਦਾ ਹੋਇਆ ਪਹਿਲਾਂ ਵਾਲਾ ਡਰ ਖਤਮ ਹੋ ਗਿਆ ਹੈ ਪਰ ਹਾਲੇ ਵੀ ਅਜਿਹੇ ਅਨਸਰ ਹਨ ਜਿਹੜੇ ਕਿ ਇਸ ਪ੍ਰਤੀ ਬੇਬੁਨਿਆਦ ਅਫ਼ਵਾਹਾਂ ਫੈਲਾਅ ਰਹੇ ਹਨ ਜਿੰਨ੍ਹਾਂ ਤੋਂ ਸਾਨੂੰੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਆਪਣੀ ਵੈਕਸੀਨੇਸ਼ਨ ਕਰਵਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੇ ਇਸ ਘਾਤਕ ਬਿਮਾਰੀ ਤੋਂ ਰੱਖਿਆ ਕਰਨ।