ਸਿੱਖਿਆ ਵਿਭਾਗ ਵੱਲੋਂ 75 ਸਾਲਾ ਅਜਾਦੀ ਸਮਾਗਮਾਂ ਨੂੰ ਸਮਰਪਿਤ ਆਨ ਲਾਇਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 2 ਜੂਨ 2021
ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਦੇਸ਼ 15 ਅਗਸਤ 2022 ਨੂੰ 75ਵਾ ਅਜਾਦੀ ਦਿਹਾੜਾ ਮਨਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ਤੇ ਹਿੱਸਾ ਲੈਦਿਆ ਸਾਲ ਭਰ ਚੱਲਣ ਵਾਲੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਹੈ। ਜਿਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਜੰਗ ਏ ਅਜਾਦੀ ਦੇ ਸਘੰਰਸ਼, ਦੇਸ਼ ਭਗਤਾਂ ਦੇ ਜੀਵਨ ਅਤੇ ਕੁਰਬਾਨੀ ਤੋ ਜਾਣੂ ਕਰਵਾ ਕੇ ਉਹਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਹੈ। ਇਹਨਾਂ ਮੁਕਾਬਲਿਆਂ ਦੀ ਲੜੀ ਵਿੱਚੋ ਲੇਖ ਰਚਨਾ ਮੁਕਾਬਲੇ 30 ਜੂਨ ਤੱਕ ਕਰਵਾਏ ਜਾ ਰਹੇ ਹਨ।
ਇਹਨਾਂ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਕੋਆਰਡੀਨੇਟਰ ਵਿੱਦਿਆ ਮੁਕਾਬਲੇ ਪ੍ਰਾਇਮਰੀ ਸਵੀਕਾਰ ਗਾਂਧੀ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਲਈ ਲੇਖ ਰਚਨਾ ਲਈ ਸ਼ਬਦਾਂ ਦੀ ਗਿਣਤੀ 150 ਹੋਵੇਗੀ, ਲੇਖ ਰਚਨਾਂ ਦਾ ਮਾਧਿਅਮ ਪੰਜਾਬੀ ਹੋਵੇਗਾ, ਲਿਖਦੇ ਸਮੇ ਸ਼ਬਦ ਜੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਲੇਖ ਦੇ ਹਰ ਪੰਨੇ ਉੱਪਰ ਪੇਜ ਨੰਬਰ ਜਰੂਰ ਲਿਖਿਆ ਜਾਵੇ ਅਤੇ ਲੇਖ ਲਿਖਣ ਤੋ ਬਾਅਦ ਇਸ ਦੀ ਪੀਡੀਐਫ ਬਣਾ ਕੇ ਸਟੇਟ ਵੱਲੋਂ ਭੇਜੇ ਲਿੰਕ ਤੇ ਅਪਲੋਡ ਕਰਨੀ ਹੋਵੇਗੀ।
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਸਮੂਹ ਅਧਿਆਪਕਾ ਨੂੰ ਵੱਧ ਤੋ ਵੱਧ ਵਿਦਿਆਰਥੀਆਂ ਨੂੰ ਇਹਨਾਂ ਵਿੱਦਿਅਕ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸਾਹਿਤ ਕਰਨ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋਵੇ।