ਸੀ ਪਾਈਟ ਕੇਂਦਰ ਭਾਰਤੀ ਕੋਸਟ ਗਾਰਡ ਦੀ ਭਰਤੀ ਲਈ ਦੇਵੇਗਾ ਮੁਫ਼ਤ ਸਿਖਲਾਈ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 29 ਜੂਨ 2021
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿੱਚ ਭਾਰਤੀ ਕੋਸਟ ਗਾਰਡ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਨਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਆ ਰਹੀ ਭਾਰਤੀ ਕੋਸਟ ਗਾਰਡ ਵਿੱਚ ਅਪਲਾਈ ਕਰਨ ਲਈ ਮਿਤੀ : 19 ਜੂਨ 2021 ਤੋਂ 25 ਜੂਨ 2021 ਦੇ ਰੋਜ਼ਗਾਰ ਇਸ਼ਤਿਆਰ ਦੇ ਪੰਨਾ ਨੰ: 26 ਅਤੇ 27 ਤੋਂ ਜਾਣਕਾਰੀ ਪ੍ਰਾਪਤ ਕਰਕੇ ਆਨ ਲਾਈਨ ਅਪਲਾਈ ਕੀਤਾ ਜਾਵੇ ਅਤੇ ਅਪਲਾਈ ਕਰਨ ਤੋਂ ਬਾਅਦ ਜਿਲਾ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਦੇ ਭਰਤੀ ਹੋਣ ਦੇ ਚਾਹਵਾਨ ਯੁਵਕ ਜਿਨਾਂ ਨੇ ਆਨ ਲਾਈਨ ਅਪਲਾਈ ਕੀਤਾ ਹੈ , ਉਹ ਆਪਣੀ ਰਜਿਸਟੇ੍ਰਸ਼ਨ ਹੇਠਾਂ ਦਿੱਤੇ ਨੰਬਰਾਂ ਤੇ ਸਪੰਰਕ ਕਰਕੇ ਕਰਵਾ ਲੈਣ । 94638-31615, 70093-17626, 83601-63527 ।