ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਜਾਰੀ-ਮੰਡੀਆਂ ਵਿਚ 38967 ਮੀਟਰਕ ਟਨ ਦੀ ਆਮਦ ਹੋਈ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕਿਸਾਨ ਮੰਡੀਆਂ ਵਿਚ ਫਸਲ ਲਿਆਉਣ ਸਮੇਂ ਕੋਵਿਡ-19 ਮਹਾਂਮਾਰੀ ਵਿਰੁੱਧ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ

ਗੁਰਦਾਸਪੁਰ, 17 ਅਪ੍ਰੈਲ (       ) ਕੁਲਜੀਤ ਸਿੰਘ ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੀਬ 38967 ਮੀਟਰਕ ਟਨ ਕਣਕ (16 ਅਪ੍ਰੈਲ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 29113 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 13387 ਮੀਟਰਕ ਟਨ, ਮਾਰਕਫੈੱਡ ਵਲੋਂ 4944 ਮੀਟਰਕ ਟਨ, ਪਨਸਪ ਵਲੋਂ 5656 ਮੀਟਰਕ ਟਨ, ਵੇਅਰਹਾਊਸ ਵਲੋਂ 4105 ਅਤੇ ਐਫ.ਸੀ.ਆਈ ਵਲੋਂ 1021 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਜ਼ਿਲੇ ਅੰਦਰ 5 ਲੱਖ 15 ਹਜ਼ਾਰ 94 ਮੀਟਰਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਕਣਕ ਦੀ ਮੰਡੀਆਂ ਵਿਚ ਆਮਦ ਹੋਣ ਦੀ ਆਸ ਹੈ।

ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਉਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਉਣ ਸਮੇਂ ਕੋਵਿਡ-19 ਜਾਰੀ ਗਾਈਡਲਾਈਨਜ਼ ਦੀ ਸਖਤੀ ਨਾਲ ਪਾਲਣਾ ਕਰਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਕਿ ਜ਼ਿਲੇ ਅੰਦਰ ਕਣਕ ਦੀ ਨਿਰਵਿਘਨ ਖਰੀਦ ਤੇ ਚੁਕਾਈ ਕਰਨ ਦੇ ਮੰਤਵ ਨਾਲ ਰੋਜਾਨਾ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ, ਖਰੀਦ ਏਜੰਸੀਆਂ, ਮਾਰਕਿਟ ਕਮੇਟੀਆਂ ਦੇ ਸਕੱਤਰ, ਜੀ.ਓ.ਜੀ ਆਦਿ ਨਾਲ ਜੂਮ ਮੀਟਿੰਗ ਕਰਕੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਮੰਡੀਆਂ ਵਿਚ ਫਸਲ ਦੀ ਖਰੀਦ ਤੇ ਚੁਕਾਈ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸੁਚਾਰੂ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਰੋਨਾ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ ਅਤੇ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ।