-26 ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤੇ
-ਕੋਵਿਡ-19 ਸਬੰਧੀ ਕੀਤੀ ਜਾ ਰਹੀ ਹੈ ਬਾਰੀਕੀ ਨਾਲ ਜਾਂਚ ਪੜਤਾਲ : ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 29 ਅਗਸਤ
ਿਜਲਾ ਸ੍ਰੀ ਮੁਕਤਸਰ ਸਾਹਿਬ ’ਚ ਅੱਜ 59 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟਿ ਹੋਈ ਹੈ ਜਿਨ੍ਹਾਂ ਵਿੱਚੋਂ 10 ਸ੍ਰੀ ਮੁਕਤਸਰ ਸਾਹਿਬ, 22 ਜ਼ਿਲ੍ਹਾ ਜੇਲ, 8 ਮਲੋਟ, 8 ਗਿੱਦੜਬਾਹਾ, 1 ਰੁਪਾਣਾ, 1 ਗੁਰੂਸਰ ਜੋਧਾ, 3 ਬਾਦਲ, 1 ਲੰਬੀ, 1 ਸਿੱਖਵਾਲਾ, 1 ਸੁਖਨਾ, 1 ਸੂਰੇਵਾਲਾ, 1 ਕੋਟਲੀ ਸੰਘਰ, 1 ਘੁਮਿਆਰਾ ਪਿੰਡ ਨਾਲ ਸਬੰਧਿਤ ਹੈ। ਜ਼ਿਲ੍ਹੇ’ਚ ਹੁਣ ਤੱਕ ਕੋਰੋਨਾ ਕਾਰਨ 8 ਮੌਤ ਹੋ ਚੁੱਕੀਆਂ ਹਨ।

ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਅੱਜ 26 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਹੁਣ ਜ਼ਿਲ੍ਹੇ ਅੰਦਰ 267 ਐਕਟਿਵ ਮਰੀਜ਼ ਹਨ। ਜ਼ਿਲ੍ਹੇ’ਚੋਂ ਹੁਣ ਤੱਕ ਕੁਲ 558 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ’ਚੋਂ ਹੁਣ ਤੱਕ ਕੁੱਲ 23299 ਲੋਕਾਂ ਦੇ ਸੈਂਪਲ ਲਏ ਗਏ ਹਨ ਜਿਸ ਵਿੱਚੋਂ 20396 ਲੋਕਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ 2096 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਡਾ. ਐਚਐਨ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾ ਕੇ ਰੱਖਿਆ ਜਾਵੇ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ। ਉਹਨਾ ਅੱਗੇ ਿਕਹਾ
ਕਿ ਜੇਕਰ ਕੋਈ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ ’ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭੀੜ ਵਾਲੀਆਂ ਜਗ੍ਹਾ ’ਤੇ ਨਾ ਜਾਓ ਅਤੇ ਮਾਸਕ ਦੀ ਵਰਤੋਂ ਕਰੋ, ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜੋ ਕੋਰੋਨਾ ਨਾਲ ਨਜਿੱਠਿਆ ਜਾ ਸਕੇ।

English






