ਵਧੇਰੇ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ 94170-39072 ’ਤੇ ਕੀਤਾ ਜਾ ਸਕਦਾ ਹੈ ਸੰਪਰਕ
ਬਰਨਾਲਾ, 11 ਸਤੰਬਰ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੋਜ਼ਗਾਰ’ ਮੁਹਿੰਮ ਤਹਿਤ ਬੇਰੁਜ਼ਗਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੜੀ ਤਹਿਤ 15 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਿਵਾ ਪੋਲਟਰੀ ਇਕਊਪਮੈਂਟ ਵੱਲੋਂ ਫਿਟਰ, ਵੈਲਡਰ ਅਤੇ ਮਸ਼ੀਨਿਸਟ ਦੀ ਅਸਾਮੀ ਲਈ ਅਤੇ ਭਾਰਤੀ ਏਅਰਟੈਲ ਵੱਲੋਂ ਸੇਲਜ਼ ਮੈਨੇਜਰ ਦੀ ਅਸਾਮੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਿਸ ਸੁਨਾਕਸ਼ੀ ਨੰਗਲਾ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨੇ ਦੱਸਿਆ ਕਿ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ ਦਸਵੀਂ, ਬਾਰਵੀਂ, ਆਈ.ਟੀ.ਆਈ. ਫਿਟਰ, ਵੈਲਡਰ, ਮਸ਼ੀਨਿਸ਼ਟ ਹੋਣੀ ਚਾਹੀਦੀ ਹੈ। ਪ੍ਰਾਰਥੀ ਦੀ ਉਮਰ ਘੱਟੋ-ਘੱਟ 18 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦਾ ਸਥਾਨ ਰੋਜ਼ਗਾਰ ਦਫਤਰ, ਕਮਰਾ ਨੰਬਰ 459-460, ਤੀਜ਼ੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਹੋਵੇਗਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

English


