ਜ਼ਿਲ੍ਹੇ ਦੇ ਪਿੰਡ ਖੂਈ ਖੇੜਾ ਵਿਖੇ ਹੋਏ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਬਾਰੇ ਕੀਤਾ ਗਿਆ ਜਾਗਰੂਕ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲ੍ਹੇ ਦੇ ਪਿੰਡ ਖੂਈ ਖੇੜਾ ਵਿਖੇ ਹੋਏ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਬਾਰੇ ਕੀਤਾ ਗਿਆ ਜਾਗਰੂਕ 

ਫਾਜ਼ਿਲਕਾ 3 ਅਕਤੂਬਰ:

ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਡੀ.ਓ ਡਾਕਟਰ ਸੌਰਵ ਸੰਧਾ, ਖੇਤੀਬਾੜੀ ਉਪ ਨਿਰੀਖਣ ਅਰਮਾਨ ਅਤੇ ਏ.ਟੀ.ਐੱਮ ਖੁਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਖੂਈਆਂ ਸਰਵਰ ਦੇ ਪਿੰਡ ਖੂਈ ਖੇੜਾ ਵਿਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਲਗਭਗ 52 ਕਿਸਾਨਾਂ ਨੇ ਭਾਗ ਲਿਆ।

ਉਨ੍ਹਾਂ ਸਮੂਹ ਹਾਜ਼ਰ ਕਿਸਾਨਾਂ ਨੂੰ ਕਿਹਾ ਕਿ ਵਾਤਾਵਾਰਨ ਨੂੰ ਖੁਸ਼ਹਾਲ ਤੇ ਸਾਫ ਸੁੱਥਰਾ ਰੱਖਣ ਵਿੱਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ ਤੇ ਤੁਸੀਂ ਕਿਸਾਨ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ ਸੁੱਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕਦੇ ਹੋ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ ਤਾਂ ਇਸ ਤੋਂ ਉਪਜੇ ਧੂੰਏ ਪੂਰੇ ਆਸਮਾਨ ਵਿੱਚ ਫੈਲ ਜਾਂਦਾ ਹੈ ਜੋ ਰਾਹੀਗਰਾਂ ਲਈ ਕਾਫੀ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ ਤੇ ਕਈ ਸੜਕੀ ਦੁਰਘਟਨਾਵਾਂ ਵੀ ਵਾਪਰਦੀਆਂ ਹਨ। ਜੇਕਰ ਕਿਸਾਨ ਆਪਣੀ ਫਸਲ ਦੀ ਪਰਾਲੀ ਨੂੰ ਸਿੱਧਾ ਆਪਣੀ ਜ਼ਮੀਨ ਵਿੱਚ ਹੀ ਵਾਹੁਣ ਜਾਂ ਅਗਲੀ ਫਸਲ ਦੀ ਸਿੱਧੀ ਬਿਜਾਈ ਕਰਨ ਤਾਂ ਇਸ ਤਰ੍ਹਾਂ ਕਰਨ ਨਾਲ ਪਰਾਲੀ ਹੌਲੀ ਹੌਲੀ ਖੇਤ ਵਿੱਚ ਹੀ ਜਜਬ ਹੋ ਜਾਵੇਗੀ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਅਗਲੀ ਫਸਲ ਦਾ ਵਧੇਰੇ ਝਾੜ ਹੋਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ.ਪਲੇਅ ਆਦਿ ਸੰਦਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕੀਤਾ ਜਾ ਸਕਦਾ ਹੈ।