ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ-19 ਪਾਜ਼ੇਟਿਵ ਪਾਏ ਗਏ 551 ਮਰੀਜ਼ ਹੋਏ ਕਰੋਨਾ ਮੁਕਤ
ਜਾਂਚ ਲਈ ਭੇਜੇ ਗਏ 404 ਨਮੂਨਿਆਂ ਵਿੱਚੋਂ 397 ਦੀ ਰਿਪੋਰਟ ਆਈ ਨੈਗੇਟਿਵ
7 ਸੈਂਪਲਾਂ ਦੀ ਰਿਪੋਰਟ ਪਾਈ ਗਈ ਕੋਵਿਡ-19 ਪੋਜ਼ੇਟਿਵ
ਤਰਨ ਤਾਰਨ, 29 ਅਗਸਤ :
ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਅਤੇ ਕੋਵਿਡ ਕੇਅਰ ਸੈਂਟਰ ਵਿੱਚ ਦਾਖ਼ਲ ਅੱਜ 5 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਉਹਨਾਂ ਨੂੰ ਘਰ ਭੇਜਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ “ਮਿਸ਼ਨ ਫਹਿਤ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 551 ਮਰੀਜ਼ ਕਰੋਨਾ ਮੁਕਤ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।

ਉਹਨਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 178 ਐਕਟਿਵ ਕੇਸ ਹਨ, ਜਿੰਨ੍ਹਾਂ ਵਿੱਚੋਂ 10 ਮਰੀਜ਼ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ ਅਤੇ 116 ਮਰੀਜਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ, ਜੋ ਕਿ ਸਿਹਤ ਪੱਖੋਂ ਬਿਲਕੁੱਲ ਠੀਕ ਹਨ।ਇਸ ਤੋਂ ਇਲਾਵਾ 21 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ ਅਤੇ 16 ਮਰੀਜ਼ਾਂ ਦਾ ਹੋਰ ਜ਼ਿਲ੍ਹਿਆਂ ਵਿੱਚ ਇਲਾਜ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 26993 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 25614 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ।ਉਹਨਾਂ ਕਿਹਾ ਕਿ ਅੱਜ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 404 ਨਮੂਨਿਆਂ ਵਿੱਚੋਂ 397 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 7 ਸੈਂਪਲ ਕੋਵਿਡ-19 ਪੋਜ਼ੇਟਿਵ ਪਾਏ ਗਏ ਹਨ। ਜਾਂਚ ਲਈ ਭੇਜੇ ਗਏ 728 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਅੱਜ ਸਮੂਹ ਕਲੈਕਸ਼ਨ ਸੈਂਟਰਾਂ ‘ਚੋ ਕੋਵਿਡ-19 ਦੀ ਜਾਂਚ ਲਈ 450 ਹੋਰ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘਰੋਂ ਬਾਹਰ ਜਾਣ ਸਮੇਂ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ 6 ਫੁੱਟ ਦੀ ਸਮਾਜਿਕ ਵਿੱਥ ਰੱਖਣ ਆਦਿ ਦੀ ਪਾਲਣਾ ਯਕੀਨੀ ਬਣਾਉਣ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਅੱਜ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।

English






