ਕੋਰੋਨਾ ਵਾਇਰਸ ਦਾ ਸਮੇਂ ਸਿਰ ਟੈਸਟ ਕਰਵਾ ਕੇ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ-ਡਿਪਟੀ ਕਮਿਸ਼ਨਰ

DC Gurdaspur Mohamad Isfak

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ, 8 ਸਤੰਬਰ  (      ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਾਦਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕੋਰੋਨਾ ਵਾਇਰਸ ਦਾ ਕਿਸੇ ਵੀ ਤਰਾਂ ਦੇ ਲੱਛਣ ਹੋਣ ਤੇ ਬਿਨਾਂ ਦੇਰੀ ਕੀਤਿਆਂ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦੀ ਹੈ। ਕੋਰੋਨਾ ਟੈਸਟ ਸਮੇਂ ਸਿਰ ਕਰਵਾਉਣ ਨਾਲ ਜਿਥੇ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ, ਓਥੇ ਕੀਮਤੀ ਜਾਨਾਂ ਨੂੰ ਵੀ ਬਚਾਇਆ ਜਾ ਸਕਦਾ ਹੈ।
ਡਿਪਟੀ ਕਮਿਸਨਰ ਨੇ ਅੱਗੇ ਕਿਹਾ ਕਿ  ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਸਾਨੂੰ ਖੁਦ ਨੂੰ ਵੀ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀੜਤ ਵਿਅਕਤੀ ਦੀ ਮਰਜੀ ਅਨੁਸਾਰ ਉਸ ਨੂੰ ਹਸਪਤਾਲ ਵਿੱਚ ਜਾਂ ਉਸ ਦੇ ਘਰ ਵਿੱਚ ਹੀ ਇਕਾਂਤਵਾਸ ਕਰ ਸਕਣ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਹ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਟੈਸਟ ਪੋਜ਼ਟਿਵ ਆਉਂਦਾ ਹੈ ਅਤੇ ਉਸ ਵਿੱਚ ਕੋਰੋਨਾ ਦੇ ਲੱਛਣ ਨਾਂਹ ਦੇ ਬਰਾਬਰ ਹਨ, ਉਹ ਆਪਣੇ ਘਰ ਵਿੱਚ ਹੀ ਏਕਾਂਤਵਾਸ ਹੋ ਸਕਦਾ ਹੈ ਪ੍ਰੰਤੂ ਉਸ ਵਿਅਕਤੀ ਲਈ ਡਾਕਟਰਾਂ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾਉਣਾ ਬਹੁਤ ਜਰੂਰੀ ਹੈ ਕਿਉਂਕਿ ਸਾਵਧਾਨੀਆਂ ਵਰਤ ਕੇ ਹੀ ਅਸੀਂ ਇਸ ਖਤਰਨਾਕ ਬਿਮਾਰੀ ਦਾ ਖਾਤਮਾ ਕਰ ਸਕਦੇ ਹਾਂ। ਉਨਾਂ ਕਿਹਾ ਕਿ ਆਓ ਪੰਜਾਬ ਸਰਕਾਰ ਵੱਲੋਂ ਜਾਗਰੂਕਤਾ ਪ੍ਰੋਗਰਾਮ ਅਧੀਨ ਚਲਾਏ ਜਾ ਰਹੇ ‘ਮਿਸ਼ਨ ਫ਼ਤਿਹ ਦਾ ਹਿੱਸਾ ਬਣੀਏ ਅਤੇ ਜਿਲਾ ਗੁਰਦਾਸਪੁਰ ਨੂੰ ਕੋਰੋਨਾ ਮੁਕਤ ਬਣਾਈਏ।