ਖੇਤੀਬਾੜੀ ਵਿਭਾਗ ਨੇ ਪਰਾਲੀ ਨਾ ਸਾੜਨ ਸਬੰਧੀ ਸਰਪੰਚਾਂ ਨੂੰ ਕੀਤਾ ਜਾਗਰੂਕ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਖੇਤੀਬਾੜੀ ਵਿਭਾਗ ਨੇ ਪਰਾਲੀ ਨਾ ਸਾੜਨ ਸਬੰਧੀ ਸਰਪੰਚਾਂ ਨੂੰ ਕੀਤਾ ਜਾਗਰੂਕ 
ਮਹਿਲ ਕਲਾਂ, 20 ਅਕਤੂਬਰ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਜ਼ਿਲ੍ਹਾ ਸਿਖਲਾਈ ਅਫਸਰ ਬਰਨਾਲਾ ਡਾ. ਰਾਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਸਮੂਹ ਸਰਪੰਚਾਂ, ਪੰਚਾਂ, ਕੋਆਪਰੇਟਿਵ ਸੁਸਾਇਟੀਆਂ, ਅਗਾਂਹਵਧੂ ਅਤੇ ਮਸ਼ੀਨਰੀ ਵਾਲੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਸਮੇਂ ਡਾ. ਰਾਜਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ ਤੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੱਠਾਂ   ਬਣਾਕੇ ਜਾਂ ਤੂੜੀ ਬਣਾ ਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਇਸ ਮੌਕੇ ਡਾ. ਜਰਨੈਲ ਸਿੰਘ ਨੇ ਕਿਹਾ ਕਿ ਸਮੂਹ ਸਰਪੰਚ ਆਪਣੇ-ਆਪਣੇ ਪਿੰਡਾਂ ਵਿੱਚ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਪਰਾਲੀ ਨੂੰ ਅੱਗ ਨਾ ਲੱਗਣ ਦੇਣ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਜਸਮੀਨ ਸਿੰਘ ਸਿੱਧੂ ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਯੂਨੀਵਰਿਸਟੀ ਵੱਲੋੰ ਸਿਫਾਰਸ਼ ਕੀਤੀਆਂ ਗਈਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਜੇਕਰ ਕਿਸਾਨ ਇੱਕ ਏਕੜ ਵਿੱਚੋਂ ਪੈਦਾ ਹੋਈ ਪਰਾਲੀ ਨੂੰ ਆਪਣੇ ਖੇਤ ਵਿੱਚ ਹੀ ਵਾਹੁੰਦਾ ਹੈ ਤਾਂ ਕਿਸਾਨ ਦਾ ਪ੍ਰਤੀ ਏਕੜ 4000 ਤੋਂ 5000 ਖਰਚਾ ਵੀ ਘਟੇਗਾ। ਉਨ੍ਹਾਂ ਕਣਕ ਦੇ ਮੁੱਖ ਦੁਸ਼ਮਣ ਗੁੱਲੀ ਡੰਡੇ ਅਤੇ ਉਸਦੀ ਰੋਕਥਾਮ ਲਈ ਸਿਫਾਰਸ਼ ਕੀਤੇ ਗਏ ਨਦੀਨ-ਨਾਸ਼ਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।
ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬੀ.ਟੀ.ਐੱਮ. ਨੇ ਸਟੇਜ ਦਾ ਸੰਚਾਲਣ ਕੀਤਾ। ਇਸ ਤੋਂ ਇਲਾਵਾ ਸ੍ਰੀ ਚਰਨ ਰਾਮ ਏ.ਈ.ਓ, ਸ੍ਰੀ ਯਾਦਵਿੰਦਰ ਸਿੰਘ ਤੁੰਗ ਏ.ਈ.ਓ, ਸ੍ਰੀ ਹਰਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਕੁਲਵੀਰ ਸਿੰਘ ਤੇ ਸ੍ਰੀਮਤੀ ਮਹਿੰਦਰ ਕੌਰ ਏ.ਟੀ.ਐੱਮ, ਸ੍ਰੀ ਭਗਵਾਨ ਸਿੰਘ ਅਤੇ ਸ੍ਰੀ ਕੁਲਦੀਪ ਸਿੰਘ ਬੇਲਦਾਰ ਅਤੇ ਸ੍ਰੀਮਤੀ ਸੁਖਜਿੰਦਰਪਾਲ ਕੌਰ ਸਰਪੰਚ ਗਾਗੇਵਾਲ, ਸ੍ਰੀ ਅਜੀਤ ਸਿੰਘ ਸਰਪੰਚ ਕੁਤਬਾ, ਸ੍ਰੀ ਤੇਜਿੰਦਰ ਸਿੰਘ ਸਰਪੰਚ ਨਰੈਣਗੜ ਸੋਹੀਆਂ, ਸ੍ਰੀ ਗੁਰਮੀਤ ਕੌਰ ਸਰਪੰਚ ਵਜੀਦਕੇ ਕਲਾਂ, ਕਿਸਾਨ ਗੁਰਦੀਪ ਸਿੰਘ, ਕਿਸਾਨ ਮਲਕੀਤ ਸਿੰਘ ਈਨਾ, ਆਦਿ ਸਰਪੰਚ, ਪੰਚਾਇਤ ਸਕੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।