ਪਲੇਸਮੈਂਟ ਕੈਂਪ ਦੌਰਾਨ 05 ਉਮੀਦਵਾਰਾਂ ਦੀ ਨੌਕਰੀ ਲਈ ਚੋਣ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪਲੇਸਮੈਂਟ ਕੈਂਪ ਦੌਰਾਨ 05 ਉਮੀਦਵਾਰਾਂ ਦੀ ਨੌਕਰੀ ਲਈ ਚੋਣ
— ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ
ਰੂਪਨਗਰ, 21 ਸਤੰਬਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਸੈਣੀ ਇੰਜੀਨਿਅਰਿੰਗ ਵਰਕਸ, ਭਰਤਗੜ੍ਹ ਦੇ ਨੁਮਾਇੰਦੇ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਦੌਰਾਨ 8 ਉਮੀਦਵਾਰ ਰੋਜ਼ਗਾਰ ਪ੍ਰਾਪਤੀ ਲਈ ਹਾਜ਼ਰ ਹੋਏ, ਜਿਨ੍ਹਾਂ ਵਿੱਚੋਂ 05 ਦੀ ਚੋਣ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਾ: ਪ੍ਰੀਤੀ ਯਾਦਵ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਦਮਨਜੀਤ ਸਿੰਘ ਮਾਨ, ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ., ਡੀ.ਬੀ.ਈ.ਈ. ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸੇ ਦੀ ਲੜੀ ਤਹਿਤ ਹੀ ਇਹ ਕੈਂਪ ਲਗਾਇਆ ਗਿਆ ਤੇ ਇਸ ਕੈਂਪ ਵਿੱਚ 8 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ। ਜਿਨ੍ਹਾਂ ਵਿੱਚੋਂ 5 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਜਿਸ ਵਿੱਚ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ 10ਵੀ, ਬੀ.ਕਾਮ, ਆਈ.ਟੀ.ਆਈ ਪੇਂਟਰ, ਡਿਪਲੋਮਾ ਇਲੈਕਟ੍ਰੀਕਲ ਇੰਜੀਨਿਅਰਿੰਗ ਅਤੇ ਬੀ.ਟੈਕ ਮਕੈਨਿਕਲ ਇੰਜੀਨਿਅਰਿੰਗ ਪਾਸ ਰੱਖੀ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ, ਵੱਲੋਂ ਦੱਸਿਆ ਗਿਆ ਕਿ  ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਲਾਏ ਜਾਂਦੇ ਹਨ ਅਤੇ ਨੌਜਵਾਨ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।
ਅਸਾਮੀਆਂ ਸਬੰਧੀ ਜਾਣਕਾਰੀ ਐਨ.ਸੀ.ਐਸ ਪੋਰਟਲ ‘ਤੇ ਅਪਲੋਡ ਕੀਤੀ ਜਾਂਦੀ ਹੈ, ਤਾਂ ਜੋ ਪ੍ਰਾਰਥੀ ਸਮੇਂ ਸਿਰ ਆਪਣੀ ਯੋਗਤਾ ਦੇ ਅਨੁਸਾਰ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ‘ਤੇ ਸੰਪਰਕ ਕਰ ਸਕਦੇ ਹਨ।