ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਰਜਿਸਟਰੇਸ਼ਨ ਸ਼ੁਰੂ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਭਰਤੀ ‘ਚ ਲੈ ਸਕਣਗੇ ਹਿੱਸਾ
ਭਰਤੀ ਲਈ ਆਨ ਲਾਇਨ ਰਜਿਸਟ੍ਰੇਸ਼ਨ 6 ਜੂਨ ਤੋਂ 20 ਜੁਲਾਈ ਤੱਕ – ਕਰਨਲ ਚੰਦੇਲ
6 ਅਗਸਤ ਤੋਂ 20 ਅਗਸਤ ਤੱਕ ਚਲੇਗੀ ਭਰਤੀ ਰੈਲੀ
ਪਟਿਆਲਾ, 7 ਜੂਨ,2021
ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ ‘ਚ ਵੱਖ-ਵੱਖ ਅਹੁਦਿਆਂ ਲਈ ਭਰਤੀ ਰੈਲੀ 6 ਅਗਸਤ ਤੋਂ 20 ਅਗਸਤ ਤੱਕ ਕਰਵਾਈ ਜਾ ਰਹੀ ਹੈ। ਇਸ ਰੈਲੀ ‘ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਭਰਤੀ ‘ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨ ਲਾਇਨ ਰਜਿਸਟ੍ਰੇਸ਼ਨ ਵੈਬਸਾਇਟ www.joinindianarmy.nic.in ‘ਤੇ ਕਰਵਾਉਣੀ ਜ਼ਰੂਰੀ ਹੈ ਅਤੇ ਇਹ ਆਨ ਲਾਇਨ ਰਜਿਸਟ੍ਰੇਸ਼ਨ 6 ਜੂਨ ਤੋਂ 20 ਜੁਲਾਈ 2021 ਤੱਕ ਜਾਰੀ ਰਹੇਗੀ।
ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ੌਜ ‘ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਰਜਿਸਟਰੇਸ਼ਨ ਲਈ ਚਾਹਵਾਨ ਨੌਜਵਾਨ ਫੌਜ ਦੀ ਵੈਬਸਾਈਟ www.joinindianarmy.nic.in ‘ਤੇ ਜਾਕੇ ਜਾਣਕਾਰੀ ਅਤੇ ਰਜਿਸਟਰੇਸ਼ਨ ਕਰ ਸਕਦੇ ਹਨ।
ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ ਹੋਣ ਵਾਲੀ ਇਸ ਭਰਤੀ ਰੈਲੀ ਵਿੱਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐਸ.ਕੇ.ਟੀ.) ਅਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।