ਬਰਨਾਲਾ, 4 ਦਸੰਬਰ
ਪੇਂਡੂ ਅਤੇ ਪੰਚਾਇਤ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁਡ ਫਾਰ ਐੱਸ.ਸੀ. ਬੈਨੀਫਿਸ਼ਰੀਜ਼ (ਸਾਲ 2020—21) ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ।
ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਵੱਖ-ਵੱਖ ਡੇਅਰੀ ਟਰੇਨਿੰਗ ਸੈਂਟਰਾਂ ’ਤੇ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਤਜਵੀਜ਼ ਹੈ। ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮੁਫਤ ਟਰੇਨਿੰਗ ਦੇਣ ਦੇ ਨਾਲ-ਨਾਲ ਵਜ਼ੀਫਾ ਵੀ ਦਿੱਤਾ ਜਾਵੇਗਾ। ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਲਾਭਪਾਤਰੀ ਮਿਤੀ 9-12-2020 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਬਰਨਾਲਾ ਵਿਖੇ 10 ਵਜੇ ਹਾਜ਼ਰ ਹੋਣ। ਇੰਟਰਵਿਊ ਵਿੱਚ ਚੁਣੇ ਗਏ ਲਾਭਪਾਤਰੀਆਂ ਨੂੰ ਮਿਤੀ 14-12-2020 ਨੂੰ ਡੇਅਰੀ ਟਰੇਨਿੰਗ ਸੈਂਟਰ, ਸੰਗਰੂਰ ਵਿਖੇ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਡੇਅਰੀ ਯੂਨਿਟ ਸਥਾਪਿਤ ਕਰਨ ਮਗਰੋਂ ਲਾਭਪਾਤਰੀ ਨੂੰ 33.33 ਫੀਸਦੀ ਸਬਸਿਡੀ ਸਰਕਾਰ ਵੱਲੋਂ ਫੰਡਜ਼ ਉਪਲਬੱਧ ਹੋਣ ਉਪਰੰਤ ਦਿਵਾਈ ਜਾਵੇਗੀ।
ਡਿਪਟੀ ਡਾਇਰੈਕਟਰ ਡੇਅਰੀ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਿਖਿਆਰਥੀ ਘੱਟੋ-ਘੱਟ 5ਵੀਂ ਪਾਸ ਹੋਵੇ। ਸਿਖਿਆਰਥੀ ਦੀ ਉਮਰ 18 ਤੋਂ 50 ਸਾਲ ਹੋਵੇ। ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਦਿਹਾਤੀ ਪਿਛੋਕੜ ਦਾ ਹੋਵੇ। ਸਿਖਿਆਰਥੀ ਆਪਣਾ ਪੜਾਈ ਦਾ ਸਰਟੀਫਿਕੇਟ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਨਾਲ ਲੈ ਕੇ ਆਵੇ। ਵਧੇਰੀ ਜਾਣਕਾਰੀ ਲਈ 94633—32980 ਨੰਬਰ ’ਤੇ ਸੰਪਰਕ ਕੀਤਾ ਜਾਵੇ।

English




