ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਅਧਿਕਾਰੀਆਂ ਅਤੇ ਅਧਿਆਪਕਾਂ ਦੀ ਮਿਹਨਤ ਰੰਗ ਲਿਆਈ -ਜ਼ਿਲ੍ਹਾ ਸਿਖਿਆ ਅਫਸਰ
ਫਾਜ਼ਿਲਕਾ, 9 ਜੂਨ 2021
ਕੇਂਦਰ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਵੱਡੀ ਪ੍ਰਾਪਤੀ ਨਾਲ ਰਾਜ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਿਆ ਹੈ।
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ.ਤ੍ਰਿਲੋਚਨ ਸਿੰਘ ਸਿੱਧੂ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਡਾ.ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਸਰਪ੍ਰਸਤੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ, ਉਨ੍ਹਾਂ ਦੀ ਬਦੌਲਤ ਪੰਜਾਬ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਪ੍ਰਾਪਤੀ ਨੇ ਵਿਭਾਗ ‘ਚ ਨਵਾਂ ਉਤਸ਼ਾਹ ਭਰ ਦਿੱਤਾ ਹੈ।
ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਬ੍ਰਿਜ ਮੋਹਨ ਸਿੰਘ ਬੇਦੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਜਨਾਬੰਦੀ, ਸਕੂਲ ਮੁਖੀਆਂ ਦੀ ਵਧੀਆ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਇਹ ਕੌਮੀ ਪੱਧਰ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਰਾਜ ਦੇ ਸਕੂਲੀ ਢਾਂਚੇ ‘ਚ ਆਏ ਬਦਲਾਅ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਿਕ ਪ੍ਰਾਪਤੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਦੇ ਹਨ।
ਜਿਲ੍ਹੇ ਦੇ ਅੱਵਲ ਨੰਬਰ ਸਕੂਲ ਦਾ ਖਿਤਾਬ ਜੇਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਘੇ ਕੇ ਉਤਾੜ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਦਾ ਕਹਿਣਾ ਹੈ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਪੰਜਾਬ ਦੇ ਸਕੂਲੀ ਢਾਂਚੇ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆ ਨਾਲ ਪੰਜਾਬ ਦਾ ਵਿੱਦਿਅਕ ਖੇਤਰ ‘ਚ ਸਿਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ‘ਚ ਰਾਜ ਦਾ ਵਿੱਦਿਅਕ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਨ ਨਾਲ, ਹੋਰ ਜੋਸ਼ ਪੈਦਾ ਹੋ ਗਿਆ ਹੈ।
ਕੌਮੀ ਪੁਰਸਕਾਰ ਜੇਤੂ ਅਧਿਆਪਕ ਲਵਜੀਤ ਸਿੰਘ ਗਰੇਵਾਲ ਨੈਸ਼ਨਲ ਅਵਾਰਡੀ ਸਰਕਾਰੀ ਪ੍ਰਾਇਮਰੀ ਸਕੂਲ ਚਾਨਣਵਾਲਾ ਦਾ ਕਹਿਣਾ ਹੈ ਕਿ ਉਸ ਨੂੰ ਤਿੰਨ ਸਾਲ ਪਹਿਲਾ ਮਿਲੇ ਕੌਮੀ ਪੁਰਸਕਾਰ ਮੌਕੇ ਜੋ ਖੁਸ਼ੀ ਹੋਈ ਸੀ, ਹੁਣ ਪੰਜਾਬ ਦੇ ਦੇਸ਼ ਭਰ ‘ਚੋਂ ਮੋਹਰੀ ਸੂਬਾ ਬਣਨ ‘ਤੇ ਉਸ ਤੋਂ ਚੌਗੁਣੀ ਖੁਸ਼ੀ ਹੋਈ ਹੈ।ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਡੀ ਐਮ ਗੌਤਮ ਗੌੜ੍ਹ, ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰਪਾਲ ਸਿੰਘ, ਜਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਕਿਹਾ ਕਿ ਇਹ ਸਿੱਖਿਆ ਵਿਭਾਗ ਨਾਲ ਜੁੜੇ ਹਰ ਸਖਸ਼ ਲਈ ਵੱਡਾ ਪੁਰਸਕਾਰ ਅਤੇ ਸ਼ਾਨਾਮੱਤੇ ਪਲ ਹਨ।ਇਸ ਲਈ ਸਮੂਹ ਅਧਿਆਪਕ ਵਰਗ ਵਧਾਈ ਦਾ ਪਾਤਰ ਹੈ।