ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਦੀ ਮੁਹਿੰਮ ਪ੍ਰਵਾਨ ਚੜਨ ਲੱਗੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਲਾਕ ਸਮਿਤੀ ਮੈਂਬਰਾਂ ਤੇ ਪੰਚਾਇਤੀ ਨੁਮਾਇੰਦਿਆਂ ਵੱਲੋਂ ਆਪਣੇ ਬੱਚਿਆਂ ਦਾ ਸਰਕਾਰੀ ਸਕੂਲਾਂ ਵਿਚ ਦਾਖਲਾ

ਬਰਨਾਲਾ, 7 ਮਈ
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਪੰਜਾਬ ਸਰਕਾਰ ਦੀ ਮੁਹਿੰਮ ਪ੍ਰਵਾਨ ਚੜਨ ਲੱਗੀ ਹੈ। ਅਧਿਆਪਕਾਂ ਤੋਂ ਇਲਾਵਾ ਪੰਚਾਇਤੀ ਨੁਮਾਇੰਦੇ ਵੀ ਆਪਣੇ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਅੱਗੇ ਆਉਣ ਲੱਗੇ ਹਨ।
ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਮਾਪੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਪ੍ਰਤੀ ਜਾਗਰੂਕ ਹੋਣ ਲੱਗੇ ਹਨ। ਉਪ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਵਸੁੰਧਰਾ ਕਪਿਲਾ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਸਰਪੰਚਾਂ, ਪੰਚਾਂ ਤੇ ਹੋਰ ਨੁਮਾਇੰਦਿਆਂ ਵੱਲੋਂ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਜਾਣ ਲੱਗਿਆ ਹੈ। ਉਨਾਂ ਦੱਸਿਆ ਕਿ ਕਈ ਬਲਾਕ ਸਮਿਤੀ ਮੈਂਬਰਾਂ, ਸਰਪੰਚਾਂ, ਪੰਚਾਂ ਤੇ ਸ਼ਹਿਰਾਂ ਦੇ ਐਮਸੀਜ਼ ਵੱਲੋਂ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਗਿਆ ਹੈ।
ਉਨਾਂ ਦੱਸਿਆ ਕਿ ਬਲਾਕ ਸਮਿਤੀ ਮੈਂਬਰ ਗੁਰਪ੍ਰੀਤ ਸਿੰਘ ਦੇ ਬੱਚੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲਮਾਜਰਾ ਵਿਖੇ ਪੜਦੇ ਹਨ। ਕਲਾਲਮਾਜਰਾ ਪਿੰਡ ਦੇ ਸਰਪੰਚ ਪਲਵਿੰਦਰ ਸਿੰਘ ਦੇ ਬੱਚੇ ਵੀ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਪੜਦੇ ਹਨ। ਨਜ਼ਦੀਕੀ ਪਿੰਡ ਕਿ੍ਰਪਾਲ ਸਿੰਘ ਵਾਲਾ ਦੇ ਸਰਪੰਚ ਧਰਮਪਾਲ ਸਿੰਘ ਦੇ ਬੱਚੇ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲਮਾਜਰਾ ਵਿਖੇ ਪੜਦੇ ਹਨ। ਨਗਰ ਕੌਂਸਲ ਧਨੌਲਾ ਦੇ ਐਮਸੀ ਸੁਖਵਿੰਦਰ ਸਿੰਘ ਦਾ ਪੁੱਤਰ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਪੜਦਾ ਹੈ। ਧਨੌਲਾ ਦੇ ਹੀ ਨਗਰ ਕੌਂਸਲ ਮੈਂਬਰ ਹਰਪ੍ਰੀਤ ਕੌਰ ਦਾ ਪੋਤਾ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਧਨੌਲਾ ਦਾ ਵਿਦਿਆਰਥੀ ਹੈ। ਗਹਿਲ ਦੇ ਸਰਪੰਚ ਜਸਪਾਲ ਕੌਰ ਵੱਲੋਂ ਆਪਣੇ ਪੋਤਿਆਂ ਨੂੰ ਪ੍ਰਾਈਵੇਟ ਸਕੂਲ ਵਿੱਚੋਂ ਹਟਾ ਕੇ ਪਿੰਡ ਦੇ ਸਰਕਾਰੀ ਹਾਈ ਸਕੂਲ ਵਿੱਚ ਦਾਖਲ ਕਰਵਾਇਆ ਗਿਆ ਹੈ। ਠੁੱਲੇਵਾਲ ਦੇ ਸਰਪੰਚ ਸਰਦਾਰਾ ਸਿੰਘ ਦੇ ਬੱਚੇ ਵੀ ਪਿੰਡ ਦੇ ਹੀ ਸਰਕਾਰੀ ਹਾਈ ਸਕੂਲ ਵਿੱਚ ਪੜਾਈ ਕਰ ਰਹੇ ਹਨ। ਧਨੇਰ ਪਿੰਡ ਦੇ ਸਰਪੰਚ ਵੀਰਪਾਲ ਕੌਰ ਵੱਲੋਂ ਆਪਣੇ ਦੋਵੇਂ ਬੱਚਿਆਂ ਨਵਜੋਤ ਕੌਰ ਅਤੇ ਅੰਮਿ੍ਰਤਪਾਲ ਸਿੰਘ ਦਾ ਦਾਖਲਾ ਪਿੰਡ ਦੇ ਹੀ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕਰਵਾਇਆ ਹੋਇਆ ਹੈ। ਕਰਮਗੜ ਪਿੰਡ ਦੇ ਸਰਪੰਚ ਬਲਵੀਰ ਸਿੰਘ ਦੇ ਦੋਵੇਂ ਬੱਚੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ ਰਹੇ ਹਨ। ਪਿੰਡ ਗੰਗੋਹਰ ਦੇ ਸਰਪੰਚ ਸੁਖਵਿੰਦਰ ਸਿੰਘ ਦਾ ਪੋਤਾ ਅਤੇ ਘੁੰਨਸ ਦੇ ਸਰਪੰਚ ਦੀ ਬੇਟੀ ਵੀ ਪਿੰਡ ਦੇ ਹੀ ਸਰਕਾਰੀ ਸਕੂਲਾਂ ਵਿੱਚ ਪੜਾਈ ਕਰ ਰਹੇ ਹਨ। ਕਾਹਨੇਕੇ ਪਿੰਡ ਦੇ ਪੰਚਾਇਤ ਮੈਂਬਰ ਜਾਗਰ ਸਿੰਘ, ਕਾਲੇਕੇ ਪਿੰਡ ਦੇ ਪੰਚਾਇਤ ਮੈਂਬਰ ਜਗਰੂਪ ਸਿੰਘ ਅਤੇ ਰਾਜ਼ੀਆ ਪਿੰਡ ਦੇ ਪੰਚਾਇਤ ਮੈਂਬਰ ਜਸਪ੍ਰੀਤ ਕੌਰ ਸਮੇਤ ਬਹੁਤ ਸਾਰੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਸਮੇਤ ਬਲਾਕ ਸੰਮਤੀ ਮੈਂਬਰਾਂ ਅਤੇ ਸ਼ਹਿਰੀ ਨਗਰ ਕੌਂਸਲ ਮੈਂਬਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਲ ਕਰ ਰਹੇ ਹਨ।