1984 ਦੇ ਦੰਗਿਆ ਵਿੱਚ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ: ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ

ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਦੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਜਨਤਕ ਨੋਟਿਸ ਜਾਰੀ ਕਰਦੇ ਹੋਏ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ ਕੀਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜਿਨ੍ਹਾਂ ਪੀੜਤਾਂ ਨੂੰ ਪਹਿਲਾਂ ਜਿਸ ਡਿਪਟੀ ਕਮਿਸ਼ਨਰ (ਮਾਲ), ਦਿੱਲੀ ਸਰਕਾਰ ਵੱਲੋਂ ਸਾਢੇ 3 ਲੱਖ ਰੁਪਏ ਮੁਆਵਜ਼ਾ ਮਿਲਿਆ ਸੀ, ਉਹ ਹੁਣ 5 ਲੱਖ ਤੱਕ ਹੋਰ ਵਾਧੂ ਮੁਆਵਜਾ ਲੈਣ ਲਈ ਤੁਰੰਤ ਸਬੰਧਤ ਦਫਤਰ ਨਾਲ ਰਾਬਤਾ ਕਾਇਮ ਕਰਨ।