67 ਵੀਆਂ ਜ਼ਿਲ੍ਹਾ ਪੱਧਰੀ ਕਬੱਡੀ (ਨੈਸ਼ਨਲ ਸਟਾਇਲ) ਟੂਰਨਾਮੈਂਟ 2023-24 ਦੇ ਅੱਜ ਦੂਜੇ ਦਿਨ ਸ੍ਰੀ ਅਨੰਦਪੁਰ ਸਾਹਿਬ ਭਲਹਾਣ ਅਤੇ ਘਨੌਲੀ ਦੇ ਲੜਕਿਆਂ ਦੇ ਫਸਵੇਂ ਮੁਕਾਬਲੇ ਹੋਏ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 31 ਅਕਤੂਬਰ:
ਸਿੱਖਿਆ ਵਿਭਾਗ ਵੱਲੋਂ 67 ਵੀਆਂ ਜ਼ਿਲ੍ਹਾ ਪੱਧਰੀ ਕਬੱਡੀ (ਨੈਸ਼ਨਲ ਸਟਾਇਲ) ਟੂਰਨਾਮੈਂਟ 2023-24 ਦੇ ਦੂਜੇ ਦਿਨ ਲੜਕਿਆਂ ਦੇ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜਿਲਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਅਤੇ ਜਿਲਾ ਖੇਡ ਕੋਆਰਡੀਨੇਟਰ ਸਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ।
ਇਸ ਮੌਕੇ ਖੇਡ ਕਨਵੀਨਰ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਅੱਜ ਦੇ ਦਿਨ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਾਨੂੰ ਬੜਾ ਮਾਣ ਹੈ ਕੀ ਸਾਡੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖੇਡ ਮੈਦਾਨ ਵਿੱਚ ਕਬੱਡੀ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਜਿਲਾ ਪੱਧਰੀ ਖੇਡਾਂ ਕਰਵਾਉਣ ਦਾ ਮੌਕਾ ਮਿਲਿਆ।  ਉਨਾਂ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਵਾਸਤੇ ਪੇ੍ਰਿਤ ਕਰਦਿਆਂ ਕਿਹਾ ਅਤੇ ਪੂਰਾ ਜੀਵਨ ਨਸ਼ਿਆਂ ਤੋਂ ਦੂਰ ਰਹਿਣ।
ਲੜਕੀਆਂ ਦੇ ਕਬੱਡੀ ਮੁਕਾਬਲੇ ਸਬੰਧੀ ਜਾਣਕਾਰੀ ਸਾਝੀ ਕਰਦੇ ਹੋਏ ਉਪ ਕਨਵੀਨਰ ਵਿਨੀਤ ਭੱਲਾ ਅਤੇ ਓਬਜਰਵਰ ਹਰਮਨਦੀਪ ਸਿੰਘ ਵਜੀਦਪੁਰ ਅਤੇ ਸ਼ਮਸ਼ੇਰ ਸਿੰਘ ਖਮੇੜਾ ਦੱਸਿਆ ਕਿ ।ਅੰਡਰ 14 ਲੜਕਿਆਂ ਦੇ ਮੁਕਾਬਲੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਭਲਾਨ ਨੇ ਦੂਸਰਾ ਅਤੇ ਤਖਤਗੜ੍ਹ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਅੰਡਰ 17 ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਵਿੱਚ ਘਨੌਲੀ ਨਹੀਂ ਪਹਿਲਾਂ ਸਥਾਨ ਭਲਾਨ ਨੇ ਦੂਸਰਾ ਸਥਾਨ ਅਤੇ ਨੂਰਪੁਰ ਬੇਦੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰਡਰ 19 ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੇ ਪਹਿਲਾ ਸਥਾਨ ਭਲਾਂ ਨੇ ਦੂਸਰਾ ਸਥਾਨ ਅਤੇ ਸ੍ਰੀ ਚਮਕੌਰ ਸਾਹਿਬ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਜ਼ਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਕੰਮ ਪ੍ਰਿੰਸੀਪਲ ਜਗਤਾਰ ਸਿੰਘ ਉਚੇਚੇ ਤੌਰ ਤੇ ਖੇਡ ਮੈਦਾਨ ਵਿੱਚ ਪਹੁੰਚੇ ਅਤੇ ਖਿਡਾਰੀ ਨੂੰ ਹੱਲਾਸ਼ੇਰੀ ਦਿੱਤੀ।
ਅੰਤ ਵਿਚ ਖੇਡ ਕਨਵੀਨਰ ਪ੍ਰਿੰਸੀਪਲ ਕੁਲਵਿੰਦਰ ਸਿੰਘ ਤੇ ਸਾਰੇ ਪਬੰਧਕਾ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ।
ਇਸ ਮੌਕੇ ਖਿਡਾਰੀਆਂ ਅਤੇ ਅਧਿਆਪਕਾਂ ਤੋ ਇਲਾਵਾ ਪ੍ਰਿੰਸੀਪਲ ਮਨੀ ਰਾਮ ਤਖਤਗੜ੍ਹ,ਗੁੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ ਲੌਂਗੀਆ, ਗੁਰਜੀਤ ਸਿੰਘ ਭੱਟੀ, ਮਨਜਿੰਦਰ ਸਿੰਘ, ਪਰਮਜੀਤ ਸਿੰਘ ਰੰਗੀਆਂ, ਜ਼ਿਲ੍ਹਾ ਮੀਡੀਆ ਇੰਚਾਰਜ ਸੁਖਵਿੰਦਰ ਪਾਲ ਸਿੰਘ ਸੁੱਖੀ ਤੇ ਮਨਜਿੰਦਰ ਸਿੰਘ ਚੱਕਲ, ਹਰਵਿੰਦਰ ਸਿੰਘ ਲੱਖਾ, ਗੁਰਦੀਪ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ ਸੰਧੂ ਲੈਕਚਰਾਰ ਫਿਜੀਕਲ ਐਜੂਕੇਸ਼ਨ, ਪੰਕਜ ਵਸ਼ੀਸ਼ਟ, ਨਰਿੰਦਰ ਸਿੰਘ, ਅਸ਼ੋਕ ਕੁਮਾਰ, ਸ਼ਮਸ਼ੇਰ ਸਿੰਘ, ਦਲਜੀਤ ਕੌਰ, ਗੁਰਵਿੰਦਰ ਸਿੰਘ ਬਾਂਟੀ, ਗੁਰਿੰਦਰ ਸਿੰਘ, ਰਣਵੀਰ ਸਿੰਘ, ਹਰਿੰਦਰ ਪਾਲ ਕੌਰ, ਪੁਸ਼ਪਾ ਦੇਵੀ, ਇੰਦਰਜੀਤ ਕੌਰ, ਗੁਰਮੀਤ ਕੌਰ, ਰਾਜਵੀਰ ਸਿੰਘ, ਅਸ਼ਵਨੀ ਕੁਮਾਰ, ਦਵਿੰਦਰ ਸਿੰਘ ਧਨੌਲਾ, ਅਮਰਜੀਤ ਪਾਲ ਸਿੰਘ, ਆਦਿ ਹਾਜਰ ਸਨ।