ਫਾਜ਼ਿਲਕਾ 23 ਅਗਸਤ 2021 ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ ਪੰਜਾਬ ਵੱਲੋਂ 75 ਸਾਲਾ ਅਜਾਦੀ ਦਿਵਸ ਜੀ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿੱਚੋ ਪੇਂਟਿੰਗ ਮੁਕਾਬਲੇ ਵਿੱਚ ਫਾਜ਼ਿਲਕਾ ਜਿਲ੍ਹੇ ਦੇ ਪ੍ਰਾਇਮਰੀ ਪੱਧਰ ਦੇ ਮੁਕਾਬਲਿਆਂ ਵਿੱਚ ਬੱਚਿਆਂ ਵੱਲੋ ਵੱਧ ਚੜ੍ਹ ਕੇ ਭਾਗ ਲਿਆ ਗਿਆ।
ਸਟੇਟ ਵੱਲੋ ਭਾਗ ਲੈਣ ਵਾਲੇ ਬੱਚਿਆਂ ਦੀ ਲਿਸਟ ਮੁਤਾਬਿਕ ਫਾਜ਼ਿਲਕਾ ਜਿਲ੍ਹੇ ਨੇ ਪ੍ਰਾਇਮਰੀ ਪੱਧਰ ਦੇ ਬੱਚਿਆਂ ਦੀ ਭਾਗੀਦਾਰੀ ਵਿੱਚ ਪੰਜਾਬ ਵਿੱਚ ਤੀਜਾ ਸਥਾਨ ਹਾਸਲ ਕੀਤਾ। ਉੱਥੇ ਹੀ ਫਾਜ਼ਿਲਕਾ ਜਿਲ੍ਹੇ ਦੇ ਬਲਾਕ ਅਬੋਹਰ -1 ਨੇ ਵੱਧ ਤੋਂ ਵੱਧ ਬੱਚਿਆਂ ਦੀ ਸ਼ਮੂਲਿਅਤ ਕਰਵਾ ਕੇ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਬਲਾਕ ਫਾਜ਼ਿਲਕਾ-1 ਵੱਲੋ ਦੂਜਾ ਅਤੇ ਜਲਾਲਾਬਾਦ-1 ਵੱਲੋ ਤੀਜਾ ਸਥਾਨ ਹਾਸਲ ਕੀਤਾ ਗਿਆ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਫਾਜ਼ਿਲਕਾ ਜਿਲ੍ਹੇ ਨੂੰ ਪੰਜਾਬ ਵਿੱਚ ਤੀਜੇ ਸਥਾਨ ਤੇ ਪਹੁੰਚਾਉਣ ਲਈ ਜਿਲ੍ਹੇ ਦੇ ਸਮੂਹ ਬੀਪੀਓਜ, ਬਲਾਕ ਨੋਡਲ ਇੰਚਾਰਜ ਵਿੱਦਿਅਕ ਮੁਕਾਬਲੇ , ਸਮੂਹ ਸੀਐਚਟੀਜ, ਕਲਸਟਰ ਨੋਡਲ ਇੰਚਾਰਜ ਵਿੱਦਿਅਕ ਮੁਕਾਬਲੇ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਸੋਸਲ ਤੇ ਪ੍ਰਿੰਟ ਮੀਡੀਆ ਟੀਮ ਅਤੇ ਜਿਲ੍ਹੇ ਦੇ ਸਮੂਹ ਅਧਿਆਪਕ ਸਾਥੀਆਂ ਵੱਲੋ ਸਲਾਘਾਯੋਗ ਕੰਮ ਕੀਤਾ ਗਿਆ ਹੈ, ਇਸ ਲਈ ਉਹ ਵਧਾਈ ਦੇ ਹੱਕਦਾਰ ਹਨ। ਉੱਪ ਜਿਲ੍ਹਾ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਕਿਹਾ ਕਿ ਸਾਡੇ ਮੇਹਨਤੀ ਅਧਿਆਪਕਾ ਦੀ ਬਦੌਲਤ ਸਾਡਾ ਜਿਲ੍ਹਾ ਬੁਲੰਦੀਆਂ ਨੂੰ ਛੂਹ ਰਿਹਾ ਹੈ ਇਸ ਲਈ ਸਮੂਹ ਅਧਿਆਪਕ ਵਧਾਈ ਦੇ ਹੱਕਦਾਰ ਹਨ।
ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਨੇ ਕਿਹਾ ਕਿ ਬਾਕੀ ਰਹਿੰਦੇ ਮੁਕਾਬਲਿਆਂ ਵਿੱਚ ਵੀ ਫਾਜਿਲਕਾ ਜਿਲ੍ਹੇ ਦੇ ਬੱਚਿਆਂ ਵੱਲੋਂ ਇਸ ਤਰਾਂ ਹੀ ਭਰਵੀ ਸਮੂਲੀਅਤ ਕੀਤੀ ਜਾਵੇਗੀ। ਜਿਲ੍ਹਾ ਕੋਆਰਡੀਨੇਟਰ ਵਿੱਦਿਅਕ ਮੁਕਾਬਲੇ ਪ੍ਰਾਇਮਰੀ ਸਵੀਕਾਰ ਗਾਂਧੀ ਨੇ ਕਿਹਾ ਕੀ ਇਹ ਮੁਕਾਬਲੇ ਬੱਚਿਆ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਕੇ ਉਹਨਾਂ ਨੂੰ ਚੰਗੇ ਨਾਗਰਿਕ ਬਣਾਉਣ ਵਿੱਚ ਸਹਾਈ ਹੋਣਗੇ । ਜਿਲ੍ਹਾ ਪ੍ਰਿੰਟ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ ਨੇ ਕਿਹਾ ਕਿ ਫਾਜਿਲਕਾ ਦੇ ਅਧਿਆਪਕਾਂ ਵੱਲੋਂ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਬੱਚਿਆਂ ਦੀ ਵੱਧ ਤੋਂ ਵੱਧ ਸ਼ਮੂਲਿਅਤ ਕਰਵਾ ਕੇ ਫਾਜ਼ਿਲਕਾ ਜਿਲ੍ਹੇ ਦਾ ਮਾਨ ਇਸੇ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇਗਾ।

English






