ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ ਵਿਖੇ ਵੋਟਰਾਂ ਲਈ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

ਸਰੂਪ ਰਾਣੀ
ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ ਵਿਖੇ ਵੋਟਰਾਂ ਲਈ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਅੰਮ੍ਰਿਤਸਰ 18 ਅਕਤੂਬਰ 2021

ਅੱਜ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ, ਅੰਮ੍ਰਿਤਸਰ-2 ਸ਼੍ਰੀ ਰਾਜਨ ਮਹਿਰਾ ਜੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 015-ਅੰਮ੍ਰਿਤਸਰ ਉੱਤਰੀ ਚੋਣ ਹਲਕੇ ਵਿਖੇ ਸਥਿਤ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵਿਮਨ, ਅੰਮ੍ਰਿਤਸਰ, ਵਿਖੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ ।

ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 10177 ਸੈਂਪਲ ਲਏ

ਜਿਸ ਵਿੱਚ ਨਵਯੁਵਕ ਵੋਟਰਾਂ ਦੀ ਵੋਟ ਬਨਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ । ਇਹ ਫਾਰਮ ਵਿਦਿਆਰਥੀਆਂ ਵੱਲੋ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter Helpline App) ਤੇ ਭਰਿਆ ਜਾ ਸਕਦਾ ਹੈ । ਇਸ ਸਮੇਂ ਕਾਲਜ ਦੇ ਨੋਡਲ ਅਫਸਰ ਪ੍ਰੋਫੈਸਰ ਸ਼੍ਰੀਮਤੀ ਕਿਰਨਜੀਤ ਕੌਰ ਅਤੇ ਸੈਕਟਰ ਅਫਸ਼ਰ ਸ਼੍ਰੀ ਦਵਿੰਦਰ ਸੈਨੀ ਏਰੀਏ ਵਿੱਚ ਪੈਂਦੇ ਬੀ.ਐਲ.ਓਜ ਨਾਲ ਹਾਜਰ ਰਹੇ । ਇਸ ਸਬੰਧ ਵਿੱਚ ਚੋਣ ਕਾਨੂੰਗੋ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋ ਵੱਖ-ਵੱਖ ਫਾਰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਵੇਂ ਵੋਟਰ ਆਪਣਾ 5-5pic ਵੀ ਡਾਊਨਲੋਡ ਕਰ ਸਕਦੇ ਹਨ ਅਤੇ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.in) ਜਾਂ ਵੋਟਰ ਹੈਲਪਲਾਈਨ ਐਪ (Voter Helpline App) ਘਰੇ ਬੈਠੇ ਹੀ ਆਪਣਾ ਵੋਟਰ ਕਾਰਡ ਅਪਲਾਈ ਕੀਤਾ ਜਾ ਸਕਦਾ ਹੈ ।