ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

 ਗੁਰਦਾਸਪੁਰ, 18 ਜਨਵਰੀ :- ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਦੇਖ ਰੇਖ ਅੱਜ ਵਿਧਾਨ ਸਭਾ ਚੋਣਾਂ-2022 ਦੌਰਾਨ ਵਰਤੀਆਂ ਜਾਣ ਵਾਲੀਆਂ ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਵੱਖ-ਵੱਖ ਰਾਜੀਨਿਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ, ਵਿਧਾਨ ਸਭਾ ਹਲਕਾ ਵਾਈਜ਼ ਪਹਿਲੀ ਰੈਂਡੇਮਾਈਜ਼ੇਸ਼ਨ, ਜਿਲਾ ਪ੍ਰਬੰਧਕੀ ਕੰਪਲਕੈਸ ਵਿਚ ਐਨ.ਆਈ.ਸੀ ਦਫਤਰ ਦੇ ਹਾਲ ਵਿਚ ਕੀਤੀ ਗਈ । ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਮਨਜਿੰਦਰ ਸਿੰਘ ਚੋਣ ਕਾਨੂੰਗੋ, ਕਾਂਗਰਸ ਪਾਰਟੀ ਤੋਂ ਗੁਰਵਿੰਦਰ ਲਾਲ, ਸ਼੍ਰੋਮਣੀ ਅਕਾਲੀ ਦਲ ਤੋਂ ਹਰਵਿੰਦਰ ਸਿੰਘ, ਆਪ ਪਾਰਟੀ ਤੋਂ ਚਮਕੋਰ ਸਿੰਘ, ਭਾਰਤ ਭੂਸ਼ਣ ਤੇ ਧੀਰਜ ਵਰਮਾ ਅਤੇ ਭਾਜਪਾ ਤੋਂ ਵਿਨੋਦ ਕਾਲੀਆ ਮੋਜੂਦ ਸਨ।

ਉਨ੍ਹਾਂ ਦਸਿਆ ਕਿ ਜ਼ਿਲ੍ਹੇੇ ਵਿਚ ਵਿਧਾਨ ਸਭਾ ਦੌਰਾਨ ਵਰਤੀਆਂ ਜਾਣ ਵਾਲੀਆਂ ਬਿਜਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਦੌਰਾਨ ਪੋਲਿੰਗ ਬੂਥ ’ਤੇ ਕਿਹੜੀ ਮਸ਼ੀਨ (ਕੰਟਰੋਲ ਯੂਨਿਟ  ਤੇ ਬੈਲਟ ਯੂਨਿਟ) ਕਰਨ ਸਬੰਧੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ, ਜਿਸ ਸਬੰਧੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਸਹਿਮਤੀ ਪ੍ਰਗਟਾਈ ਗਈ। ਉਨਾਂ ਦੱਸਿਆ ਕਿ ਦੂਸਰੀ ਰੈਂਡੇਮਾਈਜ਼ੇਸ਼ਨ 2 ਫਰਵਰੀ ਨੂੰ ਕੀਤੀ ਜਾਵੇਗੀ।

ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਈ.ਵੀ.ਐਜ਼ ਦੀ ਤਿਆਰੀ ਸਥਾਨਕ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ , ਇੰਜੀਨਰਿੰਗ, ਵਿੰਗ, ਰੂਮ ਨੰਬਰ 101,104, ਗਰਾਊਂਡ ਫਲੋਰ, ਗੇਟ ਨੰਬਰ 3 ਵਿਖੇ, ਦੀਨਾ ਨਗਰ ਦੀ ਸਥਾਨਕ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਮਕੈਨੀਕਲ ਇੰਜੀਨਰਿੰਗ, ਕਮਰਾ ਨੰਬਰ 1 ਤੇ 2 ਵਿਖੇ, ਕਾਦੀਆਂ ਦੀ ਸਥਾਨਕ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ , ਪੋਲੀਟੈਕਨਿਕ ਵਿੰਗ, ਰੂਮ ਨੰਬਰ 205, 206, ਪਹਿਲੀ ਮੰਜਿਲ, ਗੇਟ ਨੰਬਰ 1 ਵਿਖੇ, ਬਟਾਲਾ ਹਲਕੇ ਦੀ ਬੇਰਿੰਗ ਕ੍ਰਿਸ਼ਚੀਅਨ ਕਾਲਜ ਬਟਾਲਾ, ਸ੍ਰੀ ਹਰਗੋਬਿੰਦਪੁਰ ਹਲਕੇ ਦੀ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ , ਘੁਮਾਣ ਵਿਖੇ, ਫਤਿਹਗੜ੍ਹ ਚੂੜੀਆਂ ਹਲਕੇ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਫਤਹਿਗੜ੍ਹ ਚੂੜੀਆਂ ਵਿਖੇ, ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਹਲਕੇ ਦੀ ਈ.ਵੀ.ਐਮਜ ਦੀ ਤਿਆਰੀ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਚ ਹੋਵੇਗੀ। ਜ਼ਿਲੇ ਅੰਦਰ ਸੱਤ ਵਿਧਾਨ ਸਭਾ ਹਲਕਿਆਂ ਅੰਦਰ ਕੁਲ 1554 ਪੋਲਿੰਗ ਸਟੇਸ਼ਨ ਹਨ।

ਹੋਰ ਪੜ੍ਹੋ:-
ਭਾਰਤੀ ਚੋਣ ਕਮਿਸਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਨਵੀਂ ਮਿਤੀ 20 ਫਰਵਰੀ, 2022 ਐਲਾਨੀ : ਜ਼ਿਲਾ ਚੋਣ ਅਫ਼ਸਰ