ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ ਮਨਾਇਆ ਗਿਆ ਸਾਲਾਨਾ ਨਤੀਜਾ ਦਿਵਸ

Surinder Pal Singh
ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ ਮਨਾਇਆ ਗਿਆ ਸਾਲਾਨਾ ਨਤੀਜਾ ਦਿਵਸ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਿਰੋਜ਼ਪੁਰ,  4 ਅਪ੍ਰੈਲ  2022
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਛਾਬੜਾ ਜੀ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਦਾ ਸਾਲਾਨਾ ਨਤੀਜਾ ਦਿਵਸ ਮਨਾਇਆ ਗਿਆ। ਇਸ ਦੌਰਾਨ ਪਹਿਲੀ ਤੋਂ ਚੌਥੀ ਜਮਾਤ ਪਾਸ ਕਰਨ ਵਾਲੇ ਬੱਚਿਆਂ ਨੂੰ ਸਿਰਾਂ ਤੇ ਗਰੈਜੁਏਸ਼ਨ ਕੈਪਸ ਲਗਾਈਆਂ ਗਈਆਂ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਬੱਚਿਆਂ ਵੱਲੋਂ ਬਹੁਤ ਉਤਸ਼ਾਹ ਦਿਖਾਇਆ ਗਿਆ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਵੀ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ।

ਹੋਰ ਪੜ੍ਹੋ :-ਮਿਸ਼ਨ ਇੰਦਰਧਨੁਸ਼ ਦੇ ਤਹਿਤ ਦੂਸਰਾ ਫੇਜ਼ ਸ਼ੁਰੂ  

\ਬੱਚਿਆਂ ਨੂੰ ਇਨਾਮਾਂ ਦੀ ਵੰਡ ਸੁਰਿੰਦਰ ਪਾਲ ਸਿੰਘ ਸਰਪੰਚ ਪਿੰਡ ਸ਼ਾਹਦੀਨ ਵਾਲਾ ਵੱਲੋਂ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ। ਸੁਰਿੰਦਰ ਪਾਲ ਸਿੰਘ ਵੱਲੋਂ ਬੱਚਿਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ ਗਿਆ। ਓਹਨਾਂ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜਾਈ ਦੇ ਪੱਖ ਨੂੰ ਸਭ ਤੋਂ ਉੱਪਰ ਰੱਖਣ ਲਈ ਕਿਹਾ। ਬੱਚਿਆਂ ਵੱਲੋਂ ਗਿੱਧੇ, ਭੰਗੜੇ ਅਤੇ ਸੋਲੋ ਡਾਂਸ ਪੇਸ਼ ਕੀਤਾ ਗਿਆ।  ਸਕੂਲ ਦੇ ਹੈੱਡ ਟੀਚਰ ਮੈਡਮ ਸੁਖਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਨੂੰ ਰੋਜ਼ਾਨਾ ਸਕੂਲ ਭੇਜਣ ਲਈ ਕਿਹਾ ਗਿਆ ਅਤੇ ਇਸ ਦੇ ਨਾਲ ਨਾਲ ਆਏ ਹੋਏ ਮੁੱਖ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਤਲਵਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਚੰਗੀਆਂ ਆਦਤਾਂ ਸੰਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਸਰਬਜੀਤ ਸਿੰਘ, ਪੂਨਮ, ਲਖਵਿੰਦਰ ਸਿੰਘ, ਕਿਰਨਾ ਰਾਣੀ, ਰਣਜੀਤ ਕੌਰ ਆਂਗਨਵਾੜੀ ਵਰਕਰ, ਗੁਰਮੀਤ ਕੌਰ, ਡਾ ਸੁੱਖਵਿੰਦਰ ਸਿੰਘ,  ਕੁੱਕ ਕਮ ਹੈਲਪਰ ਅਮਰਜੀਤ ਕੌਰ ਅਤੇ ਮੋਨਾ ਹਾਜ਼ਰ ਸਨ।