ਰੂਪਨਗਰ, 14 ਅਪ੍ਰੈਲ 2022
ਅੱਜ ਜ਼ਿਲ੍ਹਾ ਰੂਪਨਗਰ ਵਿੱਚ ਕੇਂਦਰ ਸਰਕਾਰ ਵਲੋਂ ਭੇਜੀ ਗਈ ਟੀਮ ਵਲੋਂ ਦਾਣਾ ਮੰਡੀ ਮੋਰਿੰਡਾ, ਬੇਲਾ, ਭਰਤਗੜ੍ਹ ਤੇ ਸ਼੍ਰੀ ਕੀਰਤਪੁਰ ਸਾਹਿਬ ਵਿੱਚ ਪਹੁੰਚ ਕੇ ਸ਼ਰੀਵੇਲਡ ਦਾਣੇ ਦੇ ਸੈਂਪਲ ਲਏ ਗਏ।
ਹੋਰ ਪੜ੍ਹੋ :-ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.) ਵੱਲੋਂ ਸੀਨੀਅਰ ਸਿਟੀਜ਼ਨ ਭਵਨ ਵਿਖੇ ਗ੍ਰਹਿ ਪਰਵੇਸ਼ ਤੇ ਧੰਨਵਾਦ ਸਮਾਰੋਹ ਆਯੋਜਿਤ
ਕੇਂਦਰ ਸਰਕਾਰ ਦੀ ਟੀਮ ਵਿਚ ਤਕਨੀਕੀ ਅਫ਼ਸਰ (ਐਸ ਐਂਡ ਆਰ) ਸੀ ਜੀ ਏ ਐਲ ਸ਼੍ਰੀ ਸ਼ਾਂਤੀਪਾਲ ਤੇ ਸਹਾਇਕ ਡਾਇਰੈਕਟਰ (ਐਸ ਐਂਡ ਆਰ) ਸੀ ਜੀ ਏ ਐਲ ਸ਼੍ਰੀ ਡੀ ਐਮ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦੋ ਦਿਨ ਬਾਅਦ ਸੈਂਪਲਾ ਦੀ ਰਿਪੋਰਟ ਦਿੱਲੀ ਭੇਜੀ ਜਾਵੇਗੀ ਅਤੇ ਜਿਸ ਉਪਰੰਤ ਕੇਂਦਰ ਸਰਕਾਰ ਵੱਲੋਂ ਰਿਪੋਰਟ ਉਤੇ ਫੈਸਲਾ ਲਿਆ ਜਾਵੇਗਾ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਖਰੀਦੀ ਜਾ ਰਹੀ ਕਣਕ ਵਿੱਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ ‘ਤੇ ਕਾਰਵਾਈ ਕਰਦਿਆਂ, ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਨੇ ਅੱਜ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਸੀ। ਜਿਸ ਉਪਰੰਤ ਇਹ ਟੀਮ ਅੱਜ ਜ਼ਿਲ੍ਹਾ ਰੂਪਨਗਰ ਪਹੁੰਚੀ ਹੈ। ਇਹ ਟੀਮਾਂ ਭਲਕੇ ਸੂਬੇ ਦੀਆਂ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲ੍ਹਿਆਂ ਦਾ ਦੌਰਾ ਕਰ ਰਹੀਆਂ ਹਨ। ਇਹ ਫਿਰ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਦੇਣ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰਨਗੀਆਂ।
ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਸ. ਸਤਬੀਰ ਸਿੰਘ ਨੇ ਦੱਸਿਆ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਬੇਮੌਸਮੀ ਵਰਖਾ ਨਾਲ ਦਾਣੇ ਦੀ ਗੁਣਵੱਤਾ ਵੀ ਪ੍ਰਭਾਵਿਤ ਹੋਈ ਹੈ। ਕੁਝ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਕਿਸਾਨਾਂ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੇਂ ਉੱਤੇ ਉਨ੍ਹਾਂ ਦੀ ਫਸਲਾਂ ਦੀ ਖਰੀਦ ਹੋ ਸਕੇ।

English






