ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਖੇੜਾ ਵਿੱਖੇ ਕਿਸਾਨ ਕੈਂਪ ਲਗਾਇਆ

Dr. Rajesh Kumar Raheja Chief Agriculture Officer
ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਖੇੜਾ ਵਿੱਖੇ ਕਿਸਾਨ ਕੈਂਪ ਲਗਾਇਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਐਸ.ਏ.ਐਸ ਨਗਰ, 13 ਮਈ 2022
ਪਾਣੀ ਦੇ ਘੱਟ ਰਹੇ ਸਰੋਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ  ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ ਰਾਜੇਸ਼ ਕੁਮਾਰ ਰਹੇਜਾ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਮਾਜਰੀ ਦੇ ਪਿੰਡ ਖੇੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਗੁਰਬਚਨ ਸਿੰਘ ਬਲਾਕ ਖੇਤੀਬਾੜੀ ਅਫਸਰ ਅਤੇ ਡਾ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਅਪੀਲ ਕੀਤੀ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਕਰਨ ਵਾਲੀ ਤਕਨੀਕ ਹੈ, ਕੱਦੂ ਕਰਕੇ ਲਾਏ ਝੋਨੇ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਬਹੁਤ ਫਾਇਦੇ ਹਨ ਜਿਵੇਂ ਕਿ 10-20% ਪਾਣੀ ਦੀ ਬੱਚਤ, ਜ਼ਮੀਨ ਵਿੱਚ ਪਾਣੀ ਦਾ 10-12% ਜਿਆਦਾ ਰੀਚਾਰਜ, ਲੇਬਰ ਦੀ ਬੱਚਤ, ਘੱਟ ਬਿਮਾਰੀਆ ਅਤੇ ਅਗਲੀ ਕਣਕ ਦੀ ਫ਼ਸਲ ਦਾ ਜਿਆਦਾ ਝਾੜ ਨਿਕਲਦਾ ਹੈ।

ਹੋਰ ਪੜ੍ਹੋ :-ਪਰਵਾਸੀ ਪੰਜਾਬੀ  ਰਣਜੀਤ ਸਿੰਘ ਧਾਲੀਵਾਲ ਵੱਲੋਂ ਨਿਵੇਕਲੀ ਪਹਿਲ ਕਦਮੀ- ਬਿਨਾ ਕੱਦੂ ਕੀਤਿਆਂ ਝੋਨਾ ਲਾਉਣ ਤੇ ਤਿੰਨ ਹਜ਼ਾਰ ਪ੍ਰਤੀ ਏਕੜ ਘੱਟ ਠੇਕਾ ਲਵੇਗਾ।

ਉਹਨਾ ਵੱਲੋ ਦੱਸਿਆ ਗਿਆ ਕਿ ਸਿੱਧੀ ਬਿਜਾਈ ਦਰਮਿਆਨੀ ਤੋਂ ਭਾਰਤੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ 8-12 ਘੰਟਿਆ ਲਈ ਪਾਣੀ ਵਿੱਚ ਭਿਉਂ ਕੇ, ਛਾਵੇਂ ਸੁਕਾ ਕੇ,3 ਗ੍ਰਾਮ ਪ੍ਰਤੀ ਕਿਲੋ ਸਪਰਿੰਟ 75 ਡਬਲਿਊ ਐਸ ਨਾਲ ਸੋਧ ਕੇ 20 ਸੈਂਟੀਮੀਟਰ ਦੂਰ ਕਤਾਰਾਂ ਵਿੱਚ 3-4 ਸੈਂਟੀਮੀਟਰ ਡੂੰਘੀ ਬਿਜਾਈ ਕੀਤੀ ਜਾਵੇ। ਬਿਜਾਈ ਤੋ ਤਰੁੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਇਕ ਲੀਟਰ ਸਟੌਂਪ/ਬੰਕਰ 30 ਈ ਸੀ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ। ਉਹਨਾ ਵੱਲੋ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਬਿਜਾਈ ਸੰਬੰਧੀ ਕੋਈ ਵੀ ਦਿੱਕਤ ਪੇਸ਼ ਆਉਦੀ ਹੈ ਤਾਂ ਕਿਸਾਨ ਕਿਸੇ ਵੀ ਸਮੇ ਖੇਤੀਬਾੜੀ ਅਧਿਕਾਰੀਆ ਨੂੰ ਸੰਪਰਕ ਕਰ ਸਕਦੇ ਹਨ।
 ਇਸ ਮੌਕੇ  ਕਿਸਾਨ ਹਰਜਿੰਦਰ ਸਿੰਘ, ਸੁਖਦੀਪ ਸਿੰਘ ,ਬਲਜੀਤ ਸਿੰਘ,ਜਰਨੈਲ਼  ਸਿੰਘ ,ਸੁਖਵਿੰਦਰ ਸਿੰਘ ਹਾਜਰ ਸਨ।