ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 9 ਪ੍ਰਾਰਥੀਆਂ ਦੀ ਕੀਤੀ ਗਈ ਚੋਣ

District Employment Bureau
ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 9 ਪ੍ਰਾਰਥੀਆਂ ਦੀ ਕੀਤੀ ਗਈ ਚੋਣ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 12 ਮਈ 2022

ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ  ਵਲੋਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਐਚ.ਡੀ.ਐਫ.ਸੀ. ਬੈਂਕ  ਦੇ ਨਿਯੋਜਕਾਂ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਯੋਗਤਾ  ਗਰੈਜੂਏਸ਼ਨ ਅਤੇ ਪੋਸਟ-ਗਰੈਜੂਏਸ਼ਨ ਪਾਸ ਰੱਖੀ ਗਈ ਸੀ।  ਰੋਜ਼ਗਾਰ ਦਫ਼ਤਰ ਵਿਖੇ ਕੈਂਪ ਦੌਰਾਨ 45 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 9 ਪ੍ਰਾਰਥੀਆਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਦੇ ਕੰਮ ਕਰਨ ਦਾ ਸਥਾਨ ਰੋਪੜ, ਅਨੰਦਪੁਰ ਸਾਹਿਬ, ਚਮਕੌਰ ਸਾਹਿਬ, ਨੰਗਲ, ਕੁਰਾਲੀ, ਮਾਜਰੀ ਅਤੇ ਮੋਰਿੰਡਾ ਹੋਵੇਗਾ।

ਹੋਰ ਪੜ੍ਹੋ :-ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲੱਗਾ

ਜਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀ ਰੋਜ਼ਗਾਰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ ਤਾਂ ਕਿ ਪਲੇਸਮੈਂਟ ਕੈਂਪਾਂ ਸਬੰਧੀ ਪ੍ਰਾਰਥੀਆਂ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕੇ। ਪ੍ਰਾਰਥੀਆਂ ਨੂੰ ਆਪਣੀ ਯੋਗਤਾ ਦੇ ਅਨੁਸਾਰ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਹਫਤਾਵਰੀ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਪੰਜਾਬ ਸਰਕਾਰ ਦੁਆਰਾ ਬੇਰੋਜ਼ਗਾਰ ਨੌਜਵਾਨਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਆਨਲਾਈਨ ਕੋਚਿੰਗ ਲਈ ਪ੍ਰਾਰਥੀਆਂ ਨੂੰ ਆਪਣਾ ਨਾਮ eduzphere.com ਤੇ ਰਜਿਸਟਰ ਕਰਨ ਅਤੇ ਆਪਣੇ ਸੈਸ਼ਨ ਦੇ ਅਨੁਸਾਰ ਇਸ ਕੋਚਿੰਗ ਦਾ ਲਾਭ ਪ੍ਰਾਪਤ ਕਰਨ। ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲਗਾਏ ਜਾਣ ਵਾਲੇ ਇਨ੍ਹਾਂ ਪਲੇਸਮੈਂਟ ਕੈਂਪਾਂ ਸਬੰਧੀ ਸੰਪੂਰਨ ਜਾਣਕਾਰੀ ਐਨ.ਸੀ.ਐਸ ਪੋਰਟਲ ਤੇ ਅਪਡੇਟ ਕੀਤੀ ਜਾਂਦੀ ਹੈ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।