ਜ਼ਿਲ੍ਹਾ ਐਸ ਏ ਐਸ ਨਗਰ ਵਿਚ ਦਫ਼ਾ 144 ਲਾਗੂ

news makahni
news makhani

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ, ਰੈਲੀਆ, ਮੀਟਿੰਗ ਕਰਨਾ, ਧਰਨਾ, ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ*
 ਐਸਏਐਸ ਨਗਰ 5 ਜੂਨ :-  
ਸ੍ਰੀ ਅਮਿਤ ਤਲਵਾੜ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ  ਫੌਜਦਾਰੀ ਸੰਘਤਾ 1973 (ਐਕਟ ਨੰਬਰ 2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ, ਰੈਲੀਆ, ਮੀਟਿੰਗ ਕਰਨਾ, ਧਰਨਾ, ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ  ਘੱਲੂਘਾਰਾ ਦਿਵਸ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਜਥੇਬੰਦੀਆਂ ਵੱਲੋਂ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਪ੍ਰੋਗਰਾਮ ਕੀਤੇ ਜਾਣੇ ਹਨ। ਅਜਿਹੀ ਸਥਿਤੀ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਤੇ ਆਮ ਜਨਤਾ ਦੀ ਸੁਰੱਖਿਆ ਵਾਸਤੇ ਢੁੱਕਵੇ ਕਦਮ ਉਠਾਉਣੇ ਜਰੂਰੀ ਹੋ ਗਏ ਹਨ।
ਉਨ੍ਹਾਂ ਦੱਸਿਆ ਕਿ  ਇਹ ਹੁਕਮ ਵਿਆਹ ਸ਼ਾਦੀਆ ਅਤੇ ਮਾਤਮਾ ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ ਮਿਤੀ 06-06-2022 ਤੋਂ 31-07-2022 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।