ਜ਼ਿਲ੍ਹਾ ਕਚਹਿਰੀਆਂ ‘ਚ ਲਗਾਇਆ ਟੀਕਾਕਰਨ ਕੈਂਪ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

-ਨਿਆਇਕ ਅਧਿਕਾਰੀਆਂ ਤੇ ਸਟਾਫ਼ ਨੇ ਲਗਵਾਈ ਕੋਵਿਡ ਤੋਂ ਬਚਾਅ ਲਈ ਵੈਕਸੀਨ ਦੀ ਬੂਸਟਰ ਡੋਜ਼

-290 ਸਟਾਫ਼ ਮੈਂਬਰਾਂ ਨੇ ਲਗਵਾਈ ਵੈਕਸੀਨ

ਪਟਿਆਲਾ, 6 ਅਗਸਤ :-  

ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਦੀ ਯੋਗ ਰਹਿਨੁਮਾਈ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ ਪਟਿਆਲਾ ਵਿਖੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਕੇ 290 ਦੇ ਕਰੀਬ ਨਿਆਇਕ ਅਧਿਕਾਰੀਆਂ ਤੇ ਸਟਾਫ਼ ਨੂੰ ਵੈਕਸੀਨ ਦੀ ਬੂਸਟਰ ਡੋਜ਼ ਲਗਾਈ। ਇਸ ਮੌਕੇ ਸਿਵਲ ਜੱਜ ਸੀਨੀਅਰ ਡਵੀਜ਼ਨ ਮੋਨਿਕਾ ਸ਼ਰਮਾ ਵੀ ਮੌਜੂਦ ਸਨ।
ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ ਹੈ, ਜਿਸ ‘ਚ ਨਿਆਇਕ ਅਧਿਕਾਰੀਆਂ, ਵਕੀਲਾਂ, ਸਟਾਫ਼ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਉਣ ਲਈ ਵੈਕਸੀਨ ਦੀ ਬੂਸਟਰ ਡੋਜ਼ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਨੂੰ ਹਰਾਉਣ ਲਈ ਵੈਕਸੀਨ ਬਹੁਤ ਜ਼ਰੂਰੀ ਹੈ ਤੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਹਰੇਕ ਨਾਗਰਿਕ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਨਾਲ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਕੋਵਿਡ ਤੋਂ ਬਚਾਅ ਲਈ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕੈਂਪ ਲਗਾਉਣ ਲਈ ਸਿਹਤ ਵਿਭਾਗ ਦੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਕੈਂਪ ਦੌਰਾਨ ਡਾ. ਸੰਜੇ ਬਾਂਸਲ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਜੁਡੀਸ਼ੀਅਲ ਅਫਸਰਾਂ, ਸਟਾਫ਼ ਅਤੇ ਵਕੀਲਾਂ ਸਮੇਤ 290 ਤੋਂ ਵੱਧ ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ।

 

ਹੋਰ ਪੜ੍ਹੋ:-
ਪਸ਼ੂ ਪਾਲਣ ਵਿਭਾਗ ਨੇ ਕੈਟਲ ਪੌਂਡ ਵਿਖੇ ਲੰਪੀ ਸਕਿਨ ਬਿਮਾਰੀ ਨਾਲ ਪੀੜਤ ਗਾਵਾਂ ਦਾ ਮੁੱਢਲਾ ਇਲਾਜ ਕੀਤਾ