ਰੂਪਨਗਰ, 8 ਨਵੰਬਰ: ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਜਾ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਲਗਾਏ ਗਏ ਅੰਤਰਰਾਜੀ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨਾਲ ਐਸ ਐਸ ਪੀ ਡਾਕਟਰ ਸੰਦੀਪ ਗਰਗ ਵੀ ਮੌਜੂਦ ਸਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਸਬ- ਡਿਵੀਜ਼ਨ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਸਬ ਡਵੀਜ਼ਨ ਦੇ ਅਧਿਕਾਰੀਆਂ ਦੀ ਤਾਲਮੇਲ ਮੀਟਿੰਗ ਪਹਿਲਾਂ ਹੀ ਹੋ ਚੁੱਕੀਆਂ ਹਨ ਜਿਸ ਵਿਚ ਚੋਣਾਂ ਨੂੰ ਲੈਕੇ ਹਰ ਤਰਾਂ ਦੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀ ਹੱਦ ਦਾ ਵੱਡਾ ਹਿੱਸਾ ਹਿਮਾਚਲ ਪ੍ਰਦੇਸ਼ ਨਾਲ ਲਗਦਾ ਹੋਣ ਕਾਰਨ ਇੰਟਰ ਸਟੇਟ ਮਾਇਨਿੰਗ ਗਤੀਵਿਧੀਆਂ, ਚੋਣਾਂ ਦੌਰਾਨ ਸ਼ਰਾਬ ਤੇ ਹੋਰ ਨਸ਼ਿਆਂ ਦੀ ਸਪਲਾਈ, ਤੇ ਹੋਰ ਚੋਣਾਂ ਸੰਬੰਧੀ ਮੁੱਦਿਆਂ ਤੇ ਤਾਲਮੇਲ ਬਣਾਉਣ ਲਈ ਇਨ੍ਹਾਂ ਨਕਿਆਂ ਉੱਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਿਸੀ ਵੀ ਤਰਾਂ ਦੀ ਗੈਰ ਕਾਨੂੰਨੀ ਗਤੀਵਿਧੀ ਨੂੰ ਰੋਕਣ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਅਤੇ ਚੋਣਾਂ ਤੋਂ ਪਹਿਲਾਂ ਪ੍ਰਬੰਧਾਂ ਨੂੰ ਯਕੀਨੀ ਕੀਤਾ ਜਾ ਰਿਹਾ ਹੈ।

English






