ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 11 ਨਵੰਬਰ 2024 

ਰੋਜ਼ਗਾਰ ਦੀ ਪ੍ਰਾਪਤੀ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਨੌਜਵਾਨਾਂ ਲਈ ਅੱਜ ਸਵੇਰੇ 10 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ 25 ਸਾਲ ਤੋਂ ਘੱਟ ਉਮਰ ਦੇ ਗ੍ਰੈਜੂਏਸ਼ਨ ਪਾਸ (ਘੱਟੋ ਘੱਟ 50%  ਨੰਬਰਾਂ ਨਾਲ) ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ  ਭਾਰਤ ਦੇ ਨੰਬਰ 1 ਪ੍ਰਾਈਵੇਟ ਸੈਕਟਰ ਬੈਂਕਾਂ ਅਤੇ ਐਨ.ਬੀ.ਐਫਸੀ.ਐਸ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲੇਗਾ ਅਤੇ ਸ਼ੁਰੂਆਤੀ ਤਨਖਾਹ -2.5 ਲੱਖ ਸਲਾਨਾ ਤੋਂ 2.80 ਲੱਖ ਸਲਾਨਾ ਤੱਕ ਤਨਖਾਹ ਮਿਲੇਗੀ।  ਬੈਂਕ ਵਿੱਚ ਹਰ ਮਹੀਨੇ 2 ਸ਼ਨੀਵਾਰ ਦੀਆਂ ਅਤੇ ਐਤਵਾਰ ਦੀ ਛੁੱਟੀ ਮਿਲੇਗੀ ਅਤੇ ਆਈ.ਸੀ.ਆਈ.ਸੀ.ਆਈ ਬੈਂਕ ਆਨ-ਰੋਲ ਨੌਕਰੀ ਕਰਨ ਦਾ ਮੌਕਾ ਮਿਲੇਗਾ।

ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਆਪਣਾ ਮੋਬਾਈਲ ਫ਼ੋਨ, ਆਧਾਰ ਕਾਰਡ ਦੇ ਨਾਲ ਵਿਦਿੱਅਕ ਯੋਗਤਾ ਨਾਲ ਸਬੰਧਤ ਦਸਤਾਵੇਜ਼ ਅਤੇ ਲਿਖਣ ਲਈ ਪੈਨ ਨਾਲ ਲੈਕੇ ਆਉਣ। ਨੌਕਰੀ ਦਾ ਸਥਾਨ ਰੂਪਨਗਰ, ਮੋਹਾਲੀ, ਚੰਡੀਗੜ੍ਹ ਹੋਵੇਗਾ। ਇੰਟਰਵਿਊ ਦੇ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਵਿਖੇ ਇੰਟਰਵਿਊ ਲਈ ਪਹੁੰਚ ਸਕਦੇ ਹਨ। ਇੰਟਰਵਿਊ ਦੇਣ ਲਈ ਕੋਈ ਵੀ ਟੀ.ਏ/ਡੀ.ਏ ਮਿਲਣਯੋਗ ਨਹੀਂ ਹੋਵੇਗਾ।

ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।