ਸਿੱਧੂ ਦੇ ਅਸਤੀਫ਼ੇ ਨੇ ਕੈਪਟਨ ਨੂੰ ਕੀਤਾ ‘Confuse’

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

Sidhu’s resignation Confused Captain: ਚੰਡੀਗੜ੍ਹ: ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਸ਼ਕਿਲਾਂ ਵਿੱਚ ਘਿਰ ਗਏ ਹਨ । ਮੁੱਖ ਮੰਤਰੀ ਵੱਲੋਂ ਹੁਣ ਤੱਕ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਉਹ ਵੀਰਵਾਰ ਸ਼ਾਮ ਤੱਕ ਇਸ ਮਾਮਲੇ ਵਿੱਚ ਕੋਈ ਨਾ ਕੋਈ ਫੈਸਲਾ ਲੈ ਲੈਣਗੇ ।

ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਸੀਐਮ ‘ਤੇ ਤਿੰਨ-ਚਾਰ ਮੰਤਰੀਆਂ ਵੱਲੋਂ ਦਬਾਅ ਬਣਿਆ ਜਾ ਰਿਹਾ ਹੈ ਕਿ ਉਹ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰ ਲੈਣ । ਉੱਥੇ ਹੀ ਕੁਝ ਮੰਤਰੀ ਚਾਹੁੰਦੇ ਹਨ ਕਿ ਸਿੱਧੂ ਨੂੰ ਕੈਬਿਨਟ ਤੋਂ ਬਾਹਰ ਨਾ ਕੀਤਾ ਜਾਵੇ । ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਵੀ ਸਿੱਧੂ ਦੇ ਹੱਕ ਦੀ ਲਹਿਰ ਚੱਲ ਰਹੀ ਹੈ । ਜਿਸ ਵਿੱਚ ਯੂਜ਼ਰਸ ਦਾ ਮੰਨਣਾ ਹੈ ਕਿ ਉਹ ਸਾਫ਼ ਗੱਲ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ।

Sidhu's resignation Confused Captain
Sidhu’s resignation Confused Captain

ਜ਼ਿਕਰਯੋਗ ਹੈ ਕਿ ਸਿੱਧੂ ਕੈਬਿਨਟ ਵਿੱਚ ਤੀਜੇ ਨੰਬਰ ਦੇ ਸਭ ਤੋਂ ਸੀਨੀਅਰ ਨੇਤਾ ਹਨ । ਸਿੱਧੂ ਅਕਸਰ ਹੀ ਆਪਣੀ ਸਰਕਾਰ ਖਿਲਾਫ ਜਨਤਕ ਤੌਰ ‘ਤੇ ਬਿਆਨਬਾਜ਼ੀ ਕਰਦੇ ਹਨ । ਜਿਸ ਕਾਰਨ ਮੰਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹਾ ਕਰਦੇ ਸਮੇਂ ਥੋੜਾ ਜਿਹਾ ਸੋਚਣਾ ਜ਼ਰੂਰ ਚਾਹੀਦਾ ਹੈ । ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਉਹ ਚੰਡੀਗੜ੍ਹ ਜਾ ਕੇ ਸਿੱਧੂ ਦੇ ਅਸਤੀਫੇ ‘ਤੇ ਫੈਸਲਾ ਲੈਣਗੇ ।

Sidhu resignation Confused Captain
Sidhu’s resignation Confused Captain

ਦੱਸ ਦੇਈਏ ਕਿ ਬੁੱਧਵਾਰ ਦੇਰ ਸ਼ਾਮ ਤੱਕ ਮੁੱਖ ਮੰਤਰੀ ਦਿੱਲੀ ਤੋਂ ਵਾਪਿਸ ਆਉਣ ਸਮੇਂ ਵੀ ਸਿੱਧੂ ਦੇ ਅਸਤੀਫੇ ‘ਤੇ ਫੈਸਲਾ ਨਹੀਂ ਲੈ ਸਕੇ । ਇਸ ਤੋਂ ਬਾਅਦ ਦੋ-ਤਿੰਨ ਦਿਨ ਵਿੱਚ ਮੁੱਖ ਮੰਤਰੀ ਵੱਲੋਂ ਸਿੱਧੂ ਬਾਰੇ ਜੋ ਬਿਆਨ ਦਿੱਤੇ ਗਏ ਹਨ ਉਸ ਤੋਂ ਲੱਗ ਰਿਹਾ ਹੈ ਕਿ ਕਿਤੇ ਨਾ ਕਿਤੇ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰਨ ਨੂੰ ਲੈ ਕੇ ਦੁਬਿਧਾ ਵਿੱਚ ਹਨ ।