ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨ ਦਾ ਸੱਦਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਿਹਤ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਪੜਾਓ’ ਟਰੇਨਿੰਗ
ਮਹਿਲ ਕਲਾਂ/ਬਰਨਾਲਾ, 5 ਜਨਵਰੀ
ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਬਰਨਾਲਾ ਡਾ. ਲਖਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਮਹਿਲ ਕਲਾਂ ਡਾ. ਸ਼ਿਪਲਮ ਦੀ ਅਗਵਾਈ ਹੇਠ ਇੱਕ ਰੋਜ਼ਾ ‘ਬੇਟੀ ਬਚਾਓ, ਬੇਟੀ ਪੜਾਓ’ ਆਸ਼ਾ ਟਰੇਨਿੰਗ ਲਾਈ ਗਈ।
ਜ਼ਿਲਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੀ.ਐਨ.ਡੀ.ਟੀ. ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਬਰਨਾਲਾ ਦੇ ਸਕੈਨ ਸੈਂਟਰਾਂ ਦੀ ਰੁਟੀਨ ਅਤੇ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਸੈਂਟਰ ਇਸ ਐਕਟ ਦੀ ਉਲੰਘਣਾ ਨਾ ਕਰੇ। ਉਨਾਂ ਬੱਚੀਆਂ ਦੀ ਸੰਤੁਲਿਤ ਖੁਰਾਕ ਅਤੇ ਉਨਾਂ ਦੀਆਂ ਸਿਹਤ ਸਮੱਸਿਆਵਾਂ ਬਾਰੇ ਦੱਸਿਆ। ਇਸ ਮੌਕੇ ਜ਼ਿਲਾ ਪੀ.ਐਨ.ਡੀ.ਟੀ. ਕੋਆਡੀਨੇਟਰ ਗੁਰਜੀਤ ਸਿੰਘ ਨੇ ਪੀ.ਐਨ.ਡੀ.ਟੀ. ਐਕਟ ਦੀਆਂ ਧਾਰਾਵਾਂ, ਕਿਸ਼ੋਰ ਬੱਚੀਆਂ ਲਈ ਸੰਤੁਲਿਤ ਖੁਰਾਕ ਅਤੇ ਇਸ ਅਵਸਥਾ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਬਲਾਕ ਐਕਟੈਂਸ਼ਨ ਐਜੂਕੇਟਰ ਕੁਲਜੀਤ ਸਿੰਘ ਨੇ ਦੱਸਿਆ ਕਿ ਬੱਚੀਆਂ ਹਰ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ, ਇਸ ਲਈ ਇਨਾਂ ਨੂੰ ਵੱਧ ਤੋਂ ਵੱਧ ਸਿੱਖਿਅਤ ਕੀਤਾ ਜਾਵੇ।
ਇਸ ਮੌਕੇ ਸਿਹਤ ਇੰਸਪੈਕਟਰ ਗੁਰਦਰਸ਼ਨ ਸਿੰਘ, ਜਸਵੀਰ ਸਿੰਘ, ਬੂਟਾ ਸਿੰਘ, ਜਗਰੂਪ ਸਿੰਘ ਸਿਹਤ ਕਰਮਚਾਰੀ ਅਤੇ ਬਲਾਕ ਮਹਿਲ ਕਲਾਂ ਦੀਆਂ ਸਮੂਹ ਆਸ਼ਾ ਵਰਕਰਜ਼ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।