ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ
ਬਰਨਾਲਾ, 17 ਦਸੰਬਰ
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤੇ ਵੱਧ ਤੋਂ ਵੱਧ ਕੈਂਪ ਲਾਏ ਜਾਣ ਤਾਂ ਜੋ ਇਹ ਪ੍ਰਕਿਰਿਆ ਮਿੱਥੇ ਸਮੇਂ ਅੰਦਰ ਮੁਕੰਮਲ ਕੀਤੀ ਜਾ ਸਕੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਸਿਵਲ ਸਰਜਨ ਬਰਨਾਲਾ ਸ੍ਰੀ ਸੁਖਜੀਵਨ ਕੱਕੜ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਇਸ ਵੇਲੇ ਕਰੋਨਾ ਵਾਇਰਸ ਦੇ ਸਰਗਰਮ ਕੇਸ 69 ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਘਰਾਂ ਵਿਚ ਇਕਾਂਤਵਾਸ 221 ਕਰੋਨਾ ਮਰੀਜ਼ਾਂ ਨੂੰ ਮਿਸ਼ਨ ਫਤਿਹ ਕਿੱਟਾਂ ਮੁਹੱਈਆ ਕਰਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐੈਚਐਮਆਈਐਸ ਪੋਰਟਲ ਅਨੁਸਾਰ ਜਨਵਰੀ ਤੋਂ ਨਵੰਬਰ 2020 ਤੱਕ ਜ਼ਿਲ੍ਹ੍ਹਾ ਬਰਨਾਲਾ ਵਿਚ Çਲੰਗ ਅਨੁਪਾਤ 952 ਹੈ।
ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਨਵੰਬਰ 2020 ਦੌਰਾਨ ਸਰਕਾਰੀ ਹਸਪਤਾਲਾਂ ਵਿਚ 636 ਮਰੀਜ਼ਾਂ ਦਾ ਇਲਾਜ ਹੋਇਆ ਹੈ ਅਤੇ ਨਵੰਬਰ ਤੱਕ ਕੁੱਲ 11,040 ਮਰੀਜ਼ਾਂ ਦਾ ਇਲਾਜ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 9 ਕਰੋੜ 41 ਲੱਖ 89 ਹਜ਼ਾਰ 975 ਰੁਪਏ ਮਰੀਜ਼ਾਂ ਦੇ ਇਲਾਜ ’ਤੇ ਇਸ ਸਕੀਮ ਤਹਿਤ ਖਰਚੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਮੁਨੀਸ਼, ਡੀਪੀਐਮ ਕੁਲਵੰਤ ਸਿੰਘ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਬੌਕਸ ਲਈ ਪ੍ਰਸਤਾਵਿਤ
ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਸਰਕਾਰਾਂ ਇਕਾਈਆਂ ਦੀ ਪ੍ਰਗਤੀ ਦਾ ਜਾਇਜ਼ਾ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਵਿਚ ਵਿਕਾਸ ਕਾਰਜਾਂ ਅਤੇ ਹੋਰ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ 100 ਫੀਸਦੀ ਟੀਚੇ ਤਹਿਤ ਘਰਾਂ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖ ਇਕੱਤਰ ਕੀਤਾ ਜਾਂਦਾ ਹੈ ਅਤੇ ਗਿੱਲੇ ਕੂੜੇ ਦੀ ਖਾਦ ਤਿਆਰ ਕਰ ਕੇ ਵੰਡੀ ਵੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਵਿਰੁੱਧ ਮੁਹਿੰਮ ਵੀ ਜਾਰੀ ਹੈ। ਇਸ ਮੌਕੇ ਨਗਰ ਕੌਂਸਲ ਭਦੌੜ ਦੇ ਕਾਰਜਸਾਧਕ ਅਫਸਰ ਗੁਰਚਰਨ ਸਿੰਘ, ਤਪਾ ਕੌਂਸਲ ਦੇ ਕਾਰਜ ਸਾਧਕ ਅਫਸਰ ਬਾਲ ਕ੍ਰਿਸ਼ਨ ਗੋਗੀਆ, ਜੇਈ ਮੁਹੰਮਦ ਸਲੀਮ, ਡੀਡੀਐਫ ਦੁਸ਼ਯੰਤ ਤੇ ਹੋਰ ਹਾਜ਼ਰ ਸਨ।

English




