ਜ਼ਿਲ੍ਹਾ ਮੈਜਿਸਟਰੇਟ ਵਲੋਂ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਆਦੇਸ਼

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲ੍ਹਾ ਮੈਜਿਸਟਰੇਟ ਵਲੋਂ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਆਦੇਸ਼
ਕਿਹਾ ਕੋਵਿਡ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਫੈਸਲਾ
ਖਿਡੌਣਿਆਂ ਅਤੇ ਖੇਡਾਂ ਦੇ ਸਮਾਨ ਦੀਆਂ ਦੁਕਾਨਾਂ ਹਰ ਵੀਰਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ
ਜਿਨ੍ਹਾਂ ਦੁਕਾਨਾਂ ਨੂੰ ਪਹਿਲਾਂ ਜਾਰੀ ਹੁਕਮਾਂ ਵਿੱਚ ਖੋਲ੍ਹਣ ਦੀ ਛੋਟ ਨਹੀਂ ਦਿੱਤੀ ਗਈ ਉਹ ਹਰ ਸ਼ੁਕਰਵਾਰ ਸਵੇਰੇ 11 ਵਜੇ ਤੋਂ 5 ਵਜੇ ਤੱਕ ਖੁੱਲ੍ਹ ਸਕਦੀਆਂ ਹਨ
ਹੁਸ਼ਿਆਰਪੁਰ, 10 ਮਈ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਵੇਰੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਪ੍ਰਦੀਪ ਸਿੰਘ ਢਿੱਲੋਂ ਨਾਲ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕਰਕੇ ਕੋਵਿਡ-19 ਨਾਲ ਸਬੰਧਤ ਹਦਾਇਤਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਕੋਵਿਡ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਟਰੈਕ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟਰੈਕ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਦੀ ਕਾਫ਼ੀ ਭੀੜ ਹੁੰਦੀ ਹੈ ਜਿਸ ਦੇ ਚੱਲਦਿਆਂ ਕੋਵਿਡ ਦੇ ਫੈਲਾਅ ਦਾ ਖਤਰਾ ਬਣਿਆ ਰਹਿੰਦਾ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਖਿਡੌਣਿਆਂ ਅਤੇ ਖੇਡਾਂ ਦੇ ਸਮਾਨ ਦੀਆਂ ਦੁਕਾਨਾਂ ਹਰ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 7 ਮਈ 2021 ਨੂੰ ਜਾਰੀ ਕੀਤੇ ਹੁਕਮਾਂ ਵਿੱਚ ਦਰਜ ਕੈਟਾਗਰੀਆਂ ਤੋਂ ਇਲਾਵਾ ਜੇਕਰ ਕੋਈ ਕੈਟਾਗਰੀ ਰਹਿ ਗਈ ਹੋਵੇ, ਉਹ ਕੈਟਾਗਰੀ ਵਾਲੀਆਂ ਦੁਕਾਨਾਂ ਹਰ ਹਫ਼ਤੇ ਦਿਨ ਸ਼ੁਕਰਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਦੀਆਂ ਹਨ ਜਦਕਿ ਬਾਕੀ ਪਾਬੰਦੀਆਂ/ਛੋਟਾਂ ਪਹਿਲਾਂ ਵਾਂਗ ਬਰਕਰਾਰ ਰਹਿਣਗੀਆਂ।