ਸੀ.ਐਚ.ਸੀ. ਭਦੌੜ ਵਿਖੇ ਐਮਰਜੰਸੀ ਸੇਵਾਵਾਂ ਸ਼ੁਰੂ- ਡਾ ਔਲ਼ਖ

JASBIR SINGH AULAKH1
ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਬਲਾਕ ਪੱਧਰੀ ਸਿਹਤ ਮੇਲੇ ਅੱਜ ਤੋਂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 5 ਜੁਲਾਈ 2021
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਅਧੀਨ ਜ਼ਿਲ੍ਹਾ ਬਰਨਾਲਾ ਦੀ ਸੀ.ਐਚ.ਸੀ. ਭਦੌੜ ਵਿਖੇ ਐਮਰਜੰਸੀ ਸੇਵਾਵਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਸੀ.ਐਚ.ਸੀ. ਭਦੌੜ ਵਿਖੇ ਬੰਦ ਪਈਆਂ ਐਮਰਜੈਂਸੀ ਸੇਵਾਵਾਂ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਸੇਵਾਵਾਂ ਨੂੰ ਚਾਲੂ ਕਰਨ ਲਈ ਉਨ੍ਹਾਂ ਵੱਲੋਂ ਚਾਰ ਡਾਕਟਰਾਂ (ਡਾ. ਸਵਦੀਪ ਸਿੰਘ ,ਡਾ. ਮਨਦੀਪ ਸਿੰਘ, ਡਾ. ਜਸਪ੍ਰੀਤ ਸਿੰਘ, ਡਾ. ਰਾਜਨ ਜਿੰਦਲ) ਦੀ ਡਿਊਟੀ ਲਗਾਈ ਗਈ ਹੈ ਜੋ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣਗੇ।
ਸਿਵਲ ਸਰਜਨ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦੇਣਾ ਹੈ ਤੇ ਇਸ ਲਈ ਉਹ ਹਰ ਲੋੜੀਂਦਾ ਕਦਮ ਸਿਹਤ ਸੇਵਾਵਾਂ ਦੇ ਮਿਆਰ ਤੇ ਦਾਇਰੇ ਨੂੰ ਵਧਾਉਣ ਲਈ ਚੁੱਕਦੇ ਰਹਿਣਗੇ।
ਡਾ. ਜਸਬੀਰ ਸਿੰਘ ਔਲ਼ਖ ਵੱਲੋਂ ਅੱਜ ਚਾਰ ਡਾਕਟਰਾਂ ਨੂੰ ਸੀ.ਐਚ.ਸੀ. ਭਦੌੜ ਵਿਖੇ ਹਾਜ਼ਰ ਕਰਵਾਇਆ ਤੇ ਐਮਰਜੈਂਸੀ ਸੇਵਾਵਾਂ ਨੂੰ ਸ਼ੁਰੂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਬਰਨਾਲਾ ਦੇ ਸਾਰੇ ਕਮਿਊਨਟੀ ਹੈਲਥ ਸੈਂਟਰਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਗਈਆਂ ਹਨ।ਇਸ ਮੌਕੇ ਡਾ. ਪ੍ਰਵੇਸ਼ ਕੁਮਾਰ ਐਸ.ਐਮ.ਓ. ਭਦੌੜ, ਵਿਧਾਇਕ ਪਿਰਮਲ ਸਿੰਘ ਧੌਲਾ, ਵਿਜੇ ਭਦੌੜੀਆ.ਕੁਲਦੀਪ ਸਿੰਘ ਕਾਲਾ ਢਿੱਲੋਂ, ਸੁਰਿੰਦਰ ਕੌਰ ਬਾਲੀਆ ਅਤੇ ਇਲਾਕੇ ਦੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।