ਪੰਜਾਬ ਸਰਕਾਰ ਵਲੋ ਰਿਹਾਇਸ਼ ਅਤੇ ਖਾਣਾ ਮੁਫਤ ਉਪਲੱਬਧ ਕਰਵਾਇਆ ਜਾ ਰਿਹਾ ਹੈ
ਨੰਗਲ 23 ਜੁਲਾਈ 2021
ਸਮੇਂ ਸਮੇਂ ਤੇ ਵੱਖ ਵੱਖ ਸੁਰੱਖਿਆ ਦਲਾਂ,ਫੋਜ਼ ਆਦਿ ਵਿਚ ਭਰਤੀ ਲਈ ਨੰਗਲ ਦੇ ਸੀ-ਪਾਈਟ ਕੈਂਪ ਵਿਚ ਸਿਖਿਆਰਥੀਆਂ ਨੂੰ ਮੁਫਤ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੈਂਪ ਵਿਚ ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਨੂੰ ਹਿਰਾਇਸ਼ ਅਤੇ ਖਾਣਾ ਮੁਫਤ ਉਪਲੱਬਧ ਕਰਵਾਇਆ ਜਾਦਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ-ਪਾਈਟ ਕੈਂਪ ਦੇ ਇੰਚਾਰਜ ਵਿਪਨ ਕੁਮਾਰ ਅਤੇ ਸੀਨੀਅਰ ਸਹਾਇਕ ਸਰਬਜੀਤ ਸਿੰਘ ਨੇ ਦੱਸਿਆ ਕਿ ਨਵੰਬਰ ਮਹੀਨੇ ਵਿਚ ਜਿਲ੍ਹਾ ਰੂਪਨਗਰ ਦੇ ਨੋਜਵਾਨਾ ਦੀ ਭਰਤੀ ਲਈ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਿਖਤੀ ਪ੍ਰੀਖਿਆ ਦੇ ਨਾਲ ਨਾਲ ਸਰੀਰਕ ਟੈਸਟ ਬਾਰੇ ਵੀ ਪੂਰੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੋਜਵਾਨ ਇਸ ਸੰਸਥਾ ਤੋਂ ਸਿਖਲਾਈ ਪ੍ਰਾਪਤ ਕਰਕੇ ਟੈਸਟ ਦੇਣ ਦੇ ਸਮਰੱਥ ਬਣਨ ਲਈ ਲਗਾਤਾਰ ਮਿਹਨਤ ਕਰ ਰਹੇ ਹਨ।

English
