ਬਲਾਕ ਸੰਮਤੀ ਭੁਨਰਹੇੜੀ ਦੇ ਨਵੇਂ ਚੁਣੇ ਵਾਈਸ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕੈਪਟਨ ਸਰਕਾਰ ਦੀਆਂ ਵਿਕਾਸ ਮੁਖੀ ਯੋਜਨਾਵਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ-ਪ੍ਰਨੀਤ ਕੌਰ
ਪੰਜਾਬ ਸਿਰ ਕਰਜ਼ਾ ਤੇ ਨਸ਼ਿਆਂ ਲਈ ਅਕਾਲੀ ਭਾਜਪਾ ਸਰਕਾਰ ਦੇ 10 ਸਾਲ ਜਿੰਮੇਵਾਰ-ਲਾਲ ਸਿੰਘ
ਭੁਨਰਹੇੜੀ ਬਲਾਕ ਦਾ ਸਰਵ ਪੱਖੀ ਵਿਕਾਸ ਮੁੱਢਲੀ ਤਰਜੀਹ- ਡਾ. ਗੁਰਮੀਤ ਸਿੰਘ ਬਿੱਟੂ
ਡਾ. ਗੁਰਮੀਤ ਸਿੰਘ ਵੱਲੋਂ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਦਾ ਧੰਨਵਾਦ
ਪੰਚਾਇਤ ਸੰਮਤੀ ਭੁਨਰਹੇੜੀ ਦੀ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਇਮਾਰਤ ਵੀ ਲੋਕ ਅਰਪਣ
ਭੁਨਰਹੇੜੀ/ਪਟਿਆਲਾ, 28 ਅਗਸਤ 2021
ਬਲਾਕ ਸੰਮਤੀ ਭੁਨਰਹੇੜੀ ਦੇ ਸਰਵ ਸੰਮਤੀ ਨਾਲ ਚੁਣੇ ਗਏ ਨਵੇਂ ਵਾਈਸ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਐਮ.ਐਲ.ਏ. ਘਨੌਰ ਮਦਨ ਲਾਲ ਜਲਾਲਪੁਰ, ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਬਲਾਕ ਸੰਮਤੀ ਚੇਅਰਪਰਸਨ ਅੰਮ੍ਰਿਤਪਾਲ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ‘ਚ ਦੂਜੀ ਵਾਰ ਮੁੜ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਾਈ ਜਾਵੇ, ਕਿਉਂਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਬਣਾਈਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸਾਵਧਾਨ ਰਹਿਣ ਤਾਂ ਕਿ ਅਸੀਂ ਲਾਈਨ ‘ਤੇ ਆਏ ਪੰਜਾਬ ‘ਚ ਵਿਕਾਸ ਦੇ ਪਹੀਏ ਨੂੰ ਹੋਰ ਤੇਜ ਕਰ ਸਕੀਏ।
ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਮਾੜੀ ਮਾਲੀ ਹਾਲਤ ਦੇ ਬਾਵਜੂਦ, ਕਿਸਾਨਾਂ ਸਮੇਤ ਸੂਬੇ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਇਆ ਗਿਆ। ਉਨ੍ਹਾਂ ਉਮੀਦ ਪ੍ਰਗਟਾਈ ਕਿ ਡਾ. ਗੁਰਮੀਤ ਸਿੰਘ ਬਿੱਟੂ ਬਲਾਕ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
ਸ੍ਰੀਮਤੀ ਪ੍ਰਨੀਤ ਕੌਰ ਨੇ ਇਸ ਮੌਕੇ ਸਵਰਗੀ ਅਮਨ ਰਣਜੀਤ ਸਿੰਘ ਨੈਣਾਂ ਨੂੰ ਯਾਦ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਦੇ ਹੋਣਹਾਰ ਤੇ ਨੌਜਵਾਨ ਆਗੂ ਜਿਨ੍ਹਾਂ ਨੇ ਇਸ ਅਹੁਦੇ ‘ਤੇ ਰਹਿੰਦਿਆਂ ਬਲਾਕ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ ਪਰ ਉਨ੍ਹਾਂ ਦੀ ਹੋਈ ਬੇਵਕਤੀ ਮੌਤ ਨੇ ਜਿਥੇ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਾਇਆ ਹੈ, ਉਥੇ ਹੀ ਇਸ ਇਲਾਕੇ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਉਨ੍ਹਾਂ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਦੀ ਜ਼ਿੰਮੇਵਾਰੀ ਪੜ੍ਹੇ ਲਿਖੇ ਅਗਾਂਹਵਧੂ ਸੋਚ ਦੇ ਮਾਲਕ ਡਾ. ਗੁਰਮੀਤ ਸਿੰਘ ਬਿੱਟੂ ਦੀ ਲਗਾਈ ਹੈ ਜੋ ਪਹਿਲਾਂ ਤੋਂ ਹੀ ਇਲਾਕੇ ਦੀ ਬਲਾਕ ਪ੍ਰਧਾਨ ਵਜੋਂ ਸੇਵਾ ਕਰਦੇ ਆ ਰਹੇ ਹਨ।
ਇਸ ਮੌਕੇ ਬਲਾਕ ਸੰਮਤੀ ਭੁਨਰਹੇੜੀ ਦੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਸ੍ਰੀਮਤੀ ਪ੍ਰਨੀਤ ਕੌਰ ਤੇ ਸ. ਲਾਲ ਸਿੰਘ ਨੇ ਪੰਚਾਇਤ ਸੰਮਤੀ ਭੁਨਰਹੇੜੀ ਦੀ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਇਮਾਰਤ ਵੀ ਲੋਕ ਅਰਪਣ ਕੀਤੀ।
ਸਮਾਗਮ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਸਵਰਗੀ ਉਮਰ ਰਣਜੀਤ ਸਿੰਘ ਨੈਣਾਂ ਅਤੇ ਡਾ. ਗੁਰਮੀਤ ਸਿੰਘ ਬਿੱਟੂ ਦੇ ਨਾਲ ਆਪਣੀ ਦਹਾਕਿਆਂ ਪੁਰਾਣੀ ਸਾਂਝ ਨੂੰ ਯਾਦ ਕਰਦਿਆਂ ਸ. ਬਿੱਟੂ ਨੂੰ ਵਧਾਈ ਦਿੰਦਿਆ ਉਮੀਦ ਜਤਾਈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ 2002 ਤੋਂ 2007 ਵਾਲੀ ਸਰਕਾਰ ‘ਚ ਕਿਸੇ ਨੇ ਵੀ ਰੇਤ ਮਾਫ਼ੀਆਂ, ਨਜਾਇਜ਼ ਸ਼ਰਾਬ ਤੇ ਸੂਬੇ ਸਿਰ ਕਰਜ਼ੇ ਬਾਰੇ ਨਹੀਂ ਸੀ ਸੁਣਿਆਂ ਪਰ ਦੱਸ ਸਾਲ ਰਹੀਂ ਅਕਾਲੀ ਭਾਜਪਾ ਸਰਕਾਰ ਦੇ ਸਮੇਂ ‘ਚ ਇਹ ਮਸਲੇ ਖੜੇ ਹੋਏ ਹਨ, ਇਨ੍ਹਾਂ ਸਭ ਮਸਲਿਆਂ ਦੀ ਜੜ੍ਹ ਅਕਾਲੀ ਸਰਕਾਰ ਹੀ ਹੈ। ਉਨ੍ਹਾਂ ਕੈਪਟਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾ ਦੌਰਾਨ ਲਏ ਫੈਸਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸੀਨੀਅਰ ਆਗੂ ਸ. ਹਰਿੰਦਰਪਾਲ ਸਿੰਘ ਹੈਰੀਮਾਨ ਨੇ ਡਾ. ਗੁਰਮੀਤ ਸਿੰਘ ਬਿੱਟੂ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਤਾਂ ਜੋ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਹੋ ਸਕੇ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਇਸ ਨਿੁਯਕਤੀ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆ ਕਿਹਾ ਕਿ ਅਜਿਹੇ ਪੜ੍ਹੇ ਲਿਖੇ ਨੌਜਵਾਨਾਂ ਦਾ ਅੱਗੇ ਆਉਣਾ ਇਲਾਕੇ ਦੇ ਲੋਕਾਂ ਲਈ ਇਕ ਸ਼ੁੱਭ ਸੰਕੇਤ ਹੈ।
ਬਲਾਕ ਭੁਨਰਹੇੜੀ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਅਤੇ ਸ੍ਰੀਮਤੀ ਪਰਨੀਤ ਕੌਰ ਵੱਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਬਲਾਕ ਭੁਨਰਹੇੜੀ ਅਧੀਨ ਪੈਂਦੇ ਪਿੰਡਾਂ ਦਾ ਸਰਵ ਪੱਖੀ ਵਿਕਾਸ ਕਰਨਾ ਉਨ੍ਹਾਂ ਦੀਆਂ ਮੁੱਢਲੀਆਂ ਤਰਜੀਹਾਂ ‘ਚ ਸ਼ਾਮਲ ਹੈ ਅਤੇ ਉਹ ਇਸ ਕੰਮ ‘ਚ ਸਭ ਨੂੰ ਸਾਥ ਲੈਕੇ ਚੱਲਣਗੇ।
ਡਾ. ਗੁਰਮੀਤ ਸਿੰਘ ਬਿੱਟੂ ਵੱਲੋਂ ਅਹੁਦਾ ਸੰਭਾਲਣ ਮੌਕੇ ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ, ਵਾਈਸ ਚੇਅਰਮੈਨ ਗੁਰਮੁੱਖ ਸਿੰਘ, ਪੀ.ਏ.ਡੀ.ਬੀ. ਡਾਇਰੈਕਟਰ ਮਹਿਕਰਣਜੀਤ ਸਿੰਘ ਗਰੇਵਾਲ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਜੋਗਿੰਦਰ ਸਿੰਘ ਕਾਕੜਾ, ਬਲਾਕ ਸੰਮਤੀ ਭੁੱਨਰਹੇੜੀ ਦੇ ਚੇਅਰਪਰਸਨ ਅੰਮ੍ਰਿਤਪਾਲ ਕੌਰ, ਨਵੇਂ ਵਾਈਸ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ, ਜ਼ਿਲ÷ ਾ ਪ੍ਰੀਸ਼ਦ ਮੈਂਬਰ ਮਨਿੰਦਰ ਸਿੰਘ ਫਰਾਂਸਵਾਲਾ, ਸਾਰੇ ਬਲਾਕ ਸੰਮਤੀ ਮੈਂਬਰ ਹਰਦੀਪ ਸਿੰਘ ਜੋਸ਼ਨ, ਬਲਵੰਤ ਸਿੰਘ ਮਹਿਮੂਦਪੁਰ, ਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਰਮੇਸ਼ ਲਾਂਬਾ, ਗੁਰਮੇਲ ਸਿੰਘ ਫਰੀਦਪੁਰ, ਨਰਿੰਦਰ ਸ਼ਰਮਾ, ਪ੍ਰਕਾਸ਼ ਸਿੰਘ ਅਲੀਪੁਰ ਹਰਵੀਰ ਸਿੰਘ ਥਿੰਦ, ਨਵਜੋਤ ਸਿੰਘ ਜੋਤੀ, ਗੌਰਵ ਸੰਧੂ, ਬੱਬੀ ਗੋਇਲ, ਰਾਜੀਵ ਗੋਇਲ, ਹਰਮੇਸ਼ ਡਕਾਲਾ, ਤਿਲਕ ਰਾਜ ਟਰੱਕ ਯੂਨੀਅਨ ਪ੍ਰਧਾਨ, ਲਵਪ੍ਰੀਤ ਸਿੰਘ, ਗੁਰਮੇਜ ਸਿੰਘ ਭੁਨਰਹੇੜੀ, ਜੀਤ ਸਿੰਘ ਸਿਰਕਪੜਾ ਚੇਅਰਮੈਨ, ਰਜਿੰਦਰ ਸਿੰਘ ਮੂੰਡਖੇੜਾ, ਸਰਪੰਚ ਅਮਰਿੰਦਰ ਕਛਵਾ, ਸਰਬਜੀਤ ਸਿੰਘ ਹਸਨਪੁਰ, ਰਾਣਾ ਚੌਹਾਨ, ਗੁਰਮੇਲ ਸਿੰਘ, ਨਵਜੋਤ ਸਿੰਘ ਜੋਤੀ, ਤਿਲਕ ਰਾਜ ਟਰੱਕ ਯੂਨੀਅਨ ਪ੍ਰਧਾਨ, ਲਵਪ੍ਰੀਤ ਸਿੰਘ, ਯੂਥ ਪ੍ਰਧਾਨ ਪ੍ਰਣਵ ਗੋਇਲ, ਦੀਪਾਂਸ਼ੂ ਕੰਬੋਜ, ਅਮਨ ਥਿੰਦ, ਰਜਿੰਦਰ ਸਨੌਰ, ਪ੍ਰਭਜਿੰਦਰ ਸਿੰਘ ਬੱਚੀ ਅਤੇ ਕੁਲਵਿੰਦਰ ਸਿੰਘ ਨੋਨੀ ਪੀ.ਏ ਅਤੇ ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਕੈਪਸ਼ਨ- ਸ੍ਰੀਮਤੀ ਪਰਨੀਤ ਕੌਰ ਤੇ ਸ. ਲਾਲ ਸਿੰਘ ਬਲਾਕ ਭੁਨਰਹੇੜੀ ਦੇ ਨਵਨਿਯੁਕਤ ਵਾਈਸ ਚੇਅਰਮੈਨ ਡਾ ਗੁਰਮੀਤ ਸਿੰਘ ਬਿੱਟੂ ਦੇ ਅਹੁਦਾ ਸੰਭਾਲਣ ਮੌਕੇ ਸ਼ਿਰਕਤ ਕਰਦੇ ਹੋਏ। ਉਨ੍ਹਾਂ ਦੇ ਨਾਲ ਸ੍ਰੀ ਮਦਨ ਲਾਲ ਜਲਾਲਪੁਰ, ਸ. ਹਰਿੰਦਰ ਪਾਲ ਸਿੰਘ ਹੈਰੀ ਮਾਨ ਅਤੇ ਹੋਰ ਸ਼ਖ਼ਸੀਅਤਾਂ ਨਜ਼ਰ ਆ ਰਹੀਆਂ ਹਨ।