ਫਾਜਿ਼ਲਕਾ, 13 ਅਪ੍ਰੈਲ 2022
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਆਈਏਐਸ ਨੇ ਅੱਜ ਇੱਥੇ ਪੇਂਡੂ ਖੇਤਰਾਂ ਵਿਚ ਸਿਹਤ ਸਹੁਲਤਾਂ ਦੀ ਸਮੀਖਿਆ ਲਈ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਰੂਰਲ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਲੋਕਾਂ ਨੂੰ ਬਹੁਤ ਚੰਗੀਆਂ ਸਿਹਤ ਸਹੁਲਤਾਂ ਮੁਹਈਆ ਕਰਵਾਈਆਂ ਜਾਣ। ਉਨ੍ਹਾਂ ਨੇ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਤੇ ਦਵਾਈਆਂ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇਗੀ ਅਤੇ ਹੋਰ ਲੋੜੀਂਦੀਆਂ ਸਹੁਲਤਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਮੌਸਮੀ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਕੋਵਿਡ ਦਾ ਟੀਕਾਕਰਨ ਕਰਵਾਉਣ ਲਈ ਵੀ ਜਾਗਰੂਕ ਕੀਤਾ ਜਾਵੇ। ਇਸੇ ਤਰਾਂ ਛੋਟੇ ਬੱਚਿਆਂ ਵਿਚ ਟੀਕਾਕਰਨ ਨੂੰ ਲਾਜਮੀ ਤਰੀਕੇ ਨਾਲ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਹੋਰ ਪੜ੍ਹੋ :-ਕੌਮੀ ਆਫਤ ਮੋਚਨ ਬਲ ਵੱਲੋਂ ਹੜ੍ਹਾਂ ਨਾਲ ਨਜਿੱਠਣ ਸਬੰਧੀ ਅਭਿਆਸ ਡਰਿੱਲ ਕਰਵਾਈ
ਬੈਠਕ ਵਿਚ ਡੀਡੀਐਫ ਸ੍ਰੀ ਸਿਧਾਰਥ ਤਲਵਾਰ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸੋਕ ਕੁਮਾਰ, ਹੁਨਰ ਵਿਕਾਸ ਫੈਲੋ ਅਨੁਸ਼ਕਾ ਅਤੇ ਰੂਰਲ ਮੈਡੀਕਲ ਅਫ਼ਸਰ ਵੀ ਹਾਜਰ ਸਨ।

English






