ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਗਰ ਸੇਤੀਆ ਵੱਲੋਂ ਸਰਹੱਦੀ ਪਿੰਡਾਂ ਦੇ  ਸਰਪੰਚਾਂ ਨਾਲ ਬੈਠਕ 

_ADC Mr. Sagar Setia
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਗਰ ਸੇਤੀਆ ਵੱਲੋਂ ਸਰਹੱਦੀ ਪਿੰਡਾਂ ਦੇ  ਸਰਪੰਚਾਂ ਨਾਲ ਬੈਠਕ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪਿੰਡਾਂ ਦੇ ਵਿਕਾਸ ਸੰਬੰਧੀ ਕੀਤੀ ਚਰਚਾ

ਫਾਜ਼ਿਲਕਾ 6 ਅਪ੍ਰੈਲ 2022

ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਪਿੰਡਾਂ ਦੇ ਵਿਕਾਸ ਸਬੰਧੀ ਰੂਪ ਰੇਖਾ ਤਿਆਰ ਕਰਨ ਲਈ ਚਰਚਾ ਕੀਤੀ ।

ਹੋਰ ਪੜ੍ਹੋ :-ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਤੇ ਸੈਸ਼ਨ ਜੱਜ –ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸਬ ਡਵੀਜਨ ਦੇ ਸਮੂਹ ਪੈਨਲ ਐਡਵੋਕੇਟ ਅਤੇ ਪਰੋ ਬੋਨੋ ਐਡਵੋਕੇਟਜ ਨਾਲ ਮੀਟਿੰਗ

ਬੈਠਕ ਦੌਰਾਨ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਨੂੰ ਪੇਂਡੂ ਵਿਕਾਸ ਨਾਲ ਸਬੰਧਤ ਵੱਖ ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ  ਅਤੇ ਦੱਸਿਆ ਕਿ ਕਿਸ ਤਰ੍ਹਾਂ ਗਰਾਮ ਪੰਚਾਇਤਾਂ ਵੱਖ ਵੱਖ ਸਕੀਮਾਂ ਦਾ ਲਾਭ ਲੈ ਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰ ਸਕਦੀਆਂ ਹਨ

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਰੇਗਾ ਸਕੀਮ ਪਿੰਡਾਂ ਦੇ ਵਿਕਾਸ ਲਈ ਵਰਦਾਨ ਹੈ ਅਤੇ ਇਸ ਰਾਹੀਂ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ।  ਉਨ੍ਹਾਂ ਨੇ ਕਿਹਾ ਕਿ ਸਰਪੰਚ ਯਕੀਨੀ ਬਣਾਉਣ ਕਿ ਲੇਬਰ ਨੂੰ ਸੌ ਦਿਨ ਦਾ ਰੁਜਗਾਰ ਦਿੱਤਾ ਜਾਵੇ ਅਤੇ ਪਿੰਡਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ

ਪਿੰਡਾਂ ਵਿੱਚ ਪੀਣ ਦੇ ਪਾਣੀ ਦੀ ਦਾ ਜ਼ਿਕਰ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਦੋ ਮੈਗਾ ਵਾਟਰ ਵਰਕਸ ਬਣ ਰਹੇ ਹਨ ਜੋ ਕਿ ਨਹਿਰੀ ਪਾਣੀ ਤੇ ਅਧਾਰਿਤ ਹਨ ਅਤੇ ਇਨ੍ਹਾਂ ਤੋਂ ਸਾਫ਼ ਪਾਣੀ ਦੀ ਸਪਲਾਈ ਬਾਕੀ ਜ਼ਿਲ੍ਹੇ ਦੇ ਪਿੰਡਾਂ  ਨੂੰ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਪੰਚਾਇਤਾਂ ਪਿੰਡਾਂ ਦੇ ਆਰ ਓ ਪਲਾਂਟ ਨੂੰ ਠੀਕ ਕਰਵਾਉਣ ਲਈ ਆਪਣੇ ਫੰਡਾਂ ਵਿੱਚੋਂ ਰਕਮਾਂ ਖ਼ਰਚ ਕਰ ਸਕਦੀਆਂ ਹਨ  ਇਸੇ ਤਰ੍ਹਾਂ ਪੰਚਾਇਤਾਂ ਵਾਟਰ ਵਰਕਸ ਦੀਆਂ ਡਿੱਗੀਆਂ ਦੀ ਸਫ਼ਾਈ ਅਤੇ ਮਾਈਨਰ ਰਿਪੇਅਰ ਦੇ ਕਾਰਜ ਵੀ ਕਰਵਾ ਸਕਦੀਆਂ ਹਨ।

ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਵਿੱਚੋਂ ਪਿੰਡਾਂ ਦੀਆਂ ਆਂਗਣਵਾੜੀ ਸੈਂਟਰਾਂ ਨੂੰ ਵਿਕਸਤ ਕਰਨ ਲਈ ਪੰਚਾਇਤਾਂ ਕੰਮ ਕਰਨ।  ਇਸੇ ਤਰ੍ਹਾਂ ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਨਰੇਗਾ ਤਹਿਤ ਖੇਡ ਮੈਦਾਨ ਤਿਆਰ ਕਰਨ ਤਾਂ ਜੋ ਨੌਜਵਾਨਾਂ ਨੂੰ ਚੰਗੀਆਂ ਖੇਡ ਸਹੂਲਤਾਂ ਪਿੰਡਾਂ ਵਿਚ ਮਿਲ ਸਕਣ।

ਇਸ ਮੌਕੇ ਪਿੰਡਾਂ ਦੇ ਸਰਪੰਚਾਂ ਨੇ ਆਪੋ ਆਪਣੇ ਇਲਾਕੇ ਦੀਆਂ ਮੁਸ਼ਕਲਾਂ ਵੀ ਵਧੀਕ ਡਿਪਟੀ ਕਮਿਸ਼ਨਰ ਦੇ ਸਨਮੁੱਖ ਰੱਖੀਆਂ  ਜਿਸ ਤੇ ਸ੍ਰੀ ਸਾਗਰ ਸੇਤੀਆ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਬੰਧਤ ਮਹਿਕਮਿਆਂ ਨਾਲ ਤਾਲਮੇਲ ਕਰਕੇ ਪਿੱਟਾਂ ਦੀਆ ਇਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਮੇਲ ਸਿੰਘ, ਬੀਡੀਪੀਓ ਖੂਈਆਂ ਸਰਵਰ ਜਸਵੰਤ ਸਿੰਘ, ਬੀਡੀਪੀਓ ਜਲਾਲਾਬਾਦ ਪ੍ਰਤਾਪ, ਸਥਾਰਥ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।