ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤਿਫ ਅਹਿਮਦ ਨੇਸਕਿੱਲ ਡਵੈਲਪਮੈਂਟ ਸੈਂਟਰ ਫਿਰੋਜ਼ਸ਼ਾਹ ਵਿਖੇ ਦੌਰਾ ਕੀਤਾ

ਵਧੀਕ ਡਿਪਟੀ
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤਿਫ ਅਹਿਮਦ ਨੇਸਕਿੱਲ ਡਵੈਲਪਮੈਂਟ ਸੈਂਟਰ ਫਿਰੋਜ਼ਸ਼ਾਹ ਵਿਖੇ ਦੌਰਾ ਕੀਤਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਿਰੋਜ਼ਪੁਰ 6 ਅਕਤੂਬਰ 2021

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਲਤਿਫ ਅਹਿਮਦ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਨੇ ਡੀ.ਡੀ.ਯੂ.ਜੀ.ਕੇ.ਵਾਈ ਸਕੀਮ ਅਧੀਨ ਸਕਿੱਲ ਡਵੈਲਪਮੈਂਟ ਸੈਂਟਰ, ਫਿਰੋਜ਼ਸ਼ਾਹ ਵਿਖੇ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਕੋਰਸਾਂ ਬਾਰੇ ਜਾਣਕਾਰੀ ਲਈ ਗਈ। ਉਹਨਾਂ ਵੱਲੋ ਦਸਿਆ ਗਿਆ ਕਿ ਗਰੀਬੀ ਰੇਖਾ ਅਧੀਨ ਆਉਣ ਵਾਲੇ ਪ੍ਰਾਰਥੀਆਂ ਨੂੰ ਟ੍ਰੇਨਿੰਗ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਸੁਵਿਧਾ ਮੁਫਤ ਮਹਈਆ ਕਰਵਾਈ ਜਾਵੇਗੀ ਅਤੇ ਟ੍ਰੇਨਿੰਗ ਮੁਕੰਮਲ ਕਰਨ ਵਾਲੇ ਪ੍ਰਾਰਥੀਆਂ ਦੀ ਕੰਪਨੀ ਵਿੱਚ ਪਲੇਸਮੈਂਟ ਵੀ ਕਰਵਾਈ ਜਾਵੇਗੀ।

ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਜਾਵੇਗੀ

ਇਸ ਦੇ ਨਾਲ ਹੀ ਵੱਖ-ਵੱਖ ਕੋਰਸਾਂ ਵਿੱਚ ਟ੍ਰੇਨਿੰਗ ਲੈ ਰਹੇ ਪ੍ਰਾਰਥੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਨੇ ਪ੍ਰਾਰਥੀਆਂ ਨੂੰ ਸਰਕਾਰ ਦੀਆਂ ਚਲਾਈ ਜਾ ਰਹੀਆਂ ਵੱਖ-ਵੱਖ ਸਕੀਮਾਂ, ਸਰਕਾਰੀ ਵੱਲੋਂ ਦਿੱਤੀ ਜਾ ਰਹੀ ਮੁਫਤ ਕੋਚਿੰਗ ਕਲਾਸਾਂ ਬਾਰੇ ਦਸਦਿਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਜਾਗਰੂਕ ਕੀਤਾ। ਇਸ ਮੌਕੇ ਤੇ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਸ਼੍ਰੀ ਰਾਹੁਲ ਵੋਹਰਾ, ਯੰਗ ਪ੍ਰੋਫੈਸ਼ਨਲ, ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਅਤੇ ਸ਼੍ਰੀ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜਪੁਰ ਵੀ ਹਾਜ਼ਰ ਸਨ।