ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਰੁਕਨਪੁਰਾ ਖੂਈਖੇੜਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਅਤੇ ਫਸਲਾਂ ਤੇ ਲੱਗਣ ਵਾਲੇ ਕੀੜੇ ਮਕੋੜਿਆ ਆਦਿ ਬਿਮਾਰੀਆ ਦੀ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕਤਾ

ਫਾਜ਼ਿਲਕਾ 2 ਅਕਤੂਬਰ :-  

ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ.ਰਾਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਸ਼੍ਰੀ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਿੰਡ ਰੁਕਨਪੁਰਾ ਖੂਈਖੇੜਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਰਕਲ ਇਚਾਰਜ ਖੇਤੀਬਾੜੀ ਵਿਸਥਾਰ ਅਫਸਰ ਸ਼੍ਰੀ ਦਿਆਲ ਚੰਦ, ਖੇਤੀਬਾੜੀ ਉਪ-ਨਿਰਿਖਕ ਸ਼੍ਰੀਮਤੀ ਮਾਯਾ ਦੇਵੀ ਵੱਲ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ, ਮਿੱਟੀ ਪਰਖ ਅਤੇ ਫਸਲਾਂ ਤੇ ਕੀੜੇ ਮਕੌੜਿਆਂ ਆਦਿ ਦੇ ਹਮਲਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ।

ਵਧੇਰੇ ਜਾਣਕਾਰੀ ਦਿੰਦਿਆ ਖੇਤੀਬਾੜੀ ਵਿਸਥਾਰ ਅਫਸਰ, ਸ਼੍ਰੀ ਦਿਆਲ ਚੰਦ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਆਰ.ਐੱਮ.ਬੀ. ਪਲਾਊ ਆਦਿ ਸੰਦਾਂ ਦੀ ਵਰਤੋ ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ (ਮਿੱਟੀ ਵਿੱਚ ਦਬਾ ਕੇ) ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਅਤੇ ਬੇਲਰ ਨਾਲ ਪਰਾਲੀ ਦੀ ਗੰਢਾ ਬਣਾ ਕੇ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਵੱਲੋਂ ਕਿਸਾਨਾ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਤਾ ਹੁੰਦਾ ਹੀ ਹੈ ਨਾਲ ਹੀ ਸਾਹ ਦੀਆ ਬਿਮਾਰੀਆ ਵੀ ਫੈਲਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਵਿੱਚਲੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਇਸ ਲਈ ਪਰਾਲੀ ਨੂੰ ਅੱਗ ਨਾ ਲਗਾਕੇ ਸਿੱਧਾ ਫਸਲ ਦੀ ਬਿਜਾਈ ਕਰਨ ਨਾਲ ਅਸੀਂ ਵਾਤਾਵਰਨ ਨੂੰ ਤਾਂ ਸ਼ੁੱਧ ਰੱਖਣ ਵਿੱਚ ਸਹਾਈ ਬਣ ਹੀ ਸਕਦੇ ਹਾਂ ਅਤੇ ਨਾਲ ਹੀ ਜਮੀਨ ਦੀ ਉਪਜਾਊ ਸ਼ਕਤੀ ਵੀ ਵਧਾ ਸਕਦੇ ਹਾਂ।ਇਸ ਜਾਗਰੂਕਤਾ ਕੈਂਪ ਦੌਰਾਨ ਖੇਤੀਬਾੜੀ ਉਪ-ਨਿਰਿਖਕ,ਸ਼੍ਰੀ ਮਤੀ ਮਾਯਾ ਦੇਵੀ ਵੱਲੋ ਝੋਨੇ ਦੀ ਫਸਲ ਉੱਤੇ ਕੀੜੇ ਮਕੋੜਿਆ ਆਦਿ ਬਿਮਾਰੀਆ ਦੀ ਰੋਕਥਾਮ ਬਾਰੇ ਦੱਸਦਿਆਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

 

ਹੋਰ ਪੜ੍ਹੋ :-  ਡੀਸੀ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਸਰਕਾਰੀ ਮਸ਼ੀਨਰੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ