ਸੰਤੁਲਿਤ ਜੀਵਨਸ਼ੈਲੀ ਅਪਣਾ ਕੇ ਸਟਰੋਕ ਦੇ ਖ਼ਤਰੇ ਤੋਂ ਹੋ ਸਕਦੈ ਬਚਾਅ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

Stroke
ਸੰਤੁਲਿਤ ਜੀਵਨਸ਼ੈਲੀ ਅਪਣਾ ਕੇ ਸਟਰੋਕ ਦੇ ਖ਼ਤਰੇ ਤੋਂ ਹੋ ਸਕਦੈ ਬਚਾਅ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਸਟਰੋਕ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਿਲੀਜ਼
ਨਵਾਂਸ਼ਹਿਰ, 29 ਅਕਤੂਬਰ 2021
ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਸਟਰੋਕ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਸਟਰੋਕ ਦਿਵਸ ਦਾ ਥੀਮ “ਕੀਮਤੀ ਜਾਨ ਨੂੰ ਬਚਾ ਸਕਦੇ ਹਨ ਕੁਝ ਮਿੰਟ” ਸੀ।
ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਨੇ ਅੱਜ ਵਿਸ਼ਵ ਸਟਰੋਕ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਟਰੋਕ ਇੱਕ ਅਜਿਹੀ ਖ਼ਤਰਨਾਕ ਬਿਮਾਰੀ ਹੈ ਜੋ ਦਿਮਾਗ ਦੀਆਂ ਨਾੜਾਂ ਨੂੰ ਪ੍ਰਭਾਵਿਤ ਕਰਦੀ ਹੈ। ਸਟਰੋਕ ਉਦੋਂ ਹੁੰਦਾ ਹੈ ਜਦੋਂ ਦਿਮਾਗ ਵਿੱਚ ਆਕਸੀਜਨ ਅਤੇ ਪੌਸ਼ਟਿਕ ਤੱਤ ਲੈ ਕੇ ਜਾਣ ਵਾਲੀ ਖੂਨ ਦੀਆਂ ਨਾੜੀਆਂ ਜਾਂ ਤਾਂ ਖੂਨ ਦੇ ਥੱਕੇ ਬਣਨ ਜਾਂ ਫਿਰ ਫੱਟਣ ਕਾਰਨ ਰੁਕ ਜਾਂਦੀਆਂ ਹਨ।
ਡਾ ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਮੋਟਾਪਾ, ਜ਼ਿਆਦਾ ਸ਼ਰਾਬ ਪੀਣ, ਤੰਬਾਕੂਨੋਸ਼ੀ, ਖਾਣ-ਪੀਣ ਦੀਆਂ ਗਲਤ ਆਦਤਾਂ, ਉੱਚ ਬਲੱਡ ਪ੍ਰੈਸ਼ਰ, ਕੋਲੇਸਟ੍ਰਾਲ, ਸ਼ੂਗਰ ਅਤੇ ਸਾਹ ਲੈਣ ਵਿੱਚ ਤਕਲੀਫ, ਦਿਲ ਦੀਆਂ ਬਿਮਾਰੀਆਂ ਜਿਵੇਂ ਅਸਾਧਾਰਨ ਦਿਲ ਦੀ ਧੜਕਣ ਸਮੇਤ ਕਈ ਕਾਰਕ ਸਟਰੋਕ ਦੀ ਸੰਭਾਵਨਾ ਨੂੰ ਵਧਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਟਰੋਕ ਤੋਂ ਬਚਣ ਲਈ ਸਾਨੂੰ ਰੋਜ਼ਾਨਾ ਕਸਰਤ ਕਰਨ, ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ‘ਤੇ ਕਾਬੂ ਰੱਖਣ, ਸ਼ਰਾਬ- ਸਿਗਰਟਨੋਸ਼ੀ ਤੋਂ ਪ੍ਰਹੇਜ਼ ਰੱਖਣ, ਸੰਤੁਲਿਤ ਖ਼ੁਰਾਕ ਲੈਣ ਸਮੇਤ ਤਣਾਅ ਮੁਕਤ ਜੀਵਨ ਬਤੀਤ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਚਿਹਰੇ ਵਿਚ ਇਕ ਦਮ ਟੇਢਾਪਣ ਆਉਣਾ, ਬਾਂਹਾਂ ਜਾਂ ਲੱਤਾਂ ਦੀ ਕਮਜ਼ੋਰੀ ਅਤੇ ਬੋਲਣ ਜਾਂ ਬੋਲੀ ਸਮਝਣ ਵਿਚ ਤਕਲੀਫ਼ ਆਉਣਾ, ਇਸ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਸਟਰੋਕ ਇਕ ਮੈਡੀਕਲ ਐਮਰਜੈਂਸੀ ਹੈ ਤੇ ਲੱਛਣ ਦਾ ਪਤਾ ਲੱਗਣ ਤੋਂ ਸਾਢੇ ਚਾਰ ਘੰਟੇ ਅੰਦਰ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ।
ਉਨ੍ਹਾਂ ਇਹ ਵੀ ਨੇ ਦੱਸਿਆ ਕਿ ਨਵੀਂ ਪੀੜ੍ਹੀ ਵਿਚ ਵੀ ਸਟਰੋਕ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਇਸ ਤੋਂ ਬਚਾਅ ਲਈ ਜੀਵਨਸ਼ੈਲੀ ਵਿਚ ਤਬਦੀਲੀ ਲਿਆਉਣ ਦੀ ਲੋੜ ਹੈ। ਸੰਤੁਲਿਤ ਜੀਵਨਸ਼ੈਲੀ ਨਾਲ ਸਟਰੋਕ ਦੀ ਸੰਭਾਵਨਾ ਤੋਂ ਬਚਿਆ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ, ਪੀਏ ਟੂ ਸਿਵਲ ਸਰਜਨ ਅਜੇ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।